2 ਸਾਲ ਮਗਰੋਂ ਵੀ ਕਿਸਾਨਾਂ ਨੂੰ ਅਜੇ ਤੱਕ ਨਹੀਂ ਮਿਲਿਆ ਬੇਮੌਸਮੀ ਮੀਂਹ ਦੀ ਭੇਂਟ ਚੜ੍ਹੀ ਫ਼ਸਲ ਦਾ ਮੁਆਵਜ਼ਾ

01/21/2021 11:25:42 AM

ਗੁਰਦਾਸਪੁਰ (ਸਰਬਜੀਤ) - ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਆਰ.ਐੱਮ.ਪੀ.ਆਈ ਕਮੇਟੀ ਦੇ ਮੈਂਬਰ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਦੀ ਸਾਲ 2019 ਫਰਵਰੀ ਵਿੱਚ ਹੋਈ ਬੇਮੌਸਮੀ ਵਰਖਾ ਹੋਣ ਕਰਕੇ ਕਣਕਾਂ ਦੀ ਫ਼ਸਲ ਨਸ਼ਟ ਹੋ ਗਈ ਸੀ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਰਕਾਰ ਨੂੰ ਮਿਲ ਕੇ ਜਾਣੂ ਕਰਵਾਇਆ ਗਿਆ ਸੀ ਤਾਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਿਸਾਨਾਂ ਦੀ ਫ਼ਸਲ ਬੇਮੌਸਮੀ ਮੀਂਹ ਦੀ ਭੇਂਟ ਚੜ੍ਹ ਗਈ ਸੀ। ਇਸ ਕਰਕੇ ਉਨ੍ਹਾਂ ਦੀ ਵਿਸ਼ੇਸ਼ ਗਿਰਦਾਵਰੀਆਂ ਕਰਵਾ ਕੇ ਬਣਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਨਿਰਦੇਸ਼ ਜਾਰੀ ਕੀਤੇ ਸਨ ਕਿ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇ ਪਰ ਦੋ ਸਾਲ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਮੁਆਵਜ਼ਾ ਪਟਵਾਰੀ, ਕਾਨੂੰਗੋ ਤੇ ਤਹਿਸੀਲਦਾਰ ਦੀ ਰਿਪੋਰਟ ’ਤੇ ਫ਼ਸਲ ਦੇ ਖ਼ਰਾਬਾਂ ਚੈੱਕ ਰਾਹੀਂ ਕਿਸਾਨਾਂ ਨੂੰ ਅਦਾ ਕੀਤਾ ਜਾਂਦਾ ਸੀ। ਪਰ ਹੁਣ ਸਰਕਾਰ ਵੱਲੋਂ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਪਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਕਿਉਂਕਿ ਸਟਾਫ਼ ਦੀ ਕਮੀਂ ਹੋਣ ਕਰਕੇ ਕਿਸਾਨਾਂ ਨੂੰ ਨੁਕਸਾਨੇ ਗਈ ਫ਼ਸਲ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਕੀ ਕਹਿੰਦੇ ਹਨ ਜ਼ਿਲ੍ਹਾ ਰੈਵੀਨਿਊ ਅਫ਼ਸਰ 
ਇਸ ਸਬੰਧੀ ਜ਼ਿਲ੍ਹਾ ਰੈਵੀਨਿਊ ਅਫ਼ਸਰ ਅਮਨਦੀਪ ਕੌਰ ਘੁੰਮਣ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸਾਨਾਂ ਦੇ ਹੋਏ ਖ਼ਰਾਬੇ ਸਬੰਧੀ ਮੁਆਵਜ਼ਾ ਆਨ-ਲਾਈਨ ਕਿਸਾਨਾਂ ਦੇ ਖਾਤੇ ਵਿੱਚ ਪਾਇਆ ਜਾਵੇਗਾ। ਕਈ ਬੈਂਕ ਅਮਰਜ ਹੋਣ ਕਰਕੇ ਉਨ੍ਹਾਂ ਦੇ ਆਈ.ਐੱਫ.ਸੀ ਕੋਡ ਵੀ ਬਦਲ ਗਏ ਹਨ ਅਤੇ ਕਿਸਾਨਾਂ ਵੱਲੋਂ ਦਿੱਤੇ ਜਾਣ ਵਾਲੇ ਬੈਂਕ ਖਾਤੇ ਵੀ ਬੰਦ ਹੋ ਗਏ ਹਨ। ਇਸ ਕਰਕੇ ਮਹਿਕਮਾ ਖਜ਼ਾਨਾ ਵੱਲੋਂ ਉਨ੍ਹਾਂ ਦੇ ਖਾਤੇ ਵਿੱਚ ਪੈਸੇ ਪਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ ਜਾਂ ਤਾਂ ਖਾਤਾ ਬੰਦ ਹੋਮ ਕਰੇਕ ਜਾਂ ਕੋਈ ਡਿਜਟ ਗਲਤ ਹੋਣ ਕਰਕੇ ਅਤੇ ਕਈ ਲੋਕ ਆਪਣਾ ਪਿੰਡ ਛੱਡ ਕੇ ਵੱਡੇ ਸ਼ਹਿਰਾਂ ਵਿੱਚ ਚੱਲੇ ਗਏ ਹਨ। ਜਿਨ੍ਹਾਂ ਨਾਲ ਰਾਬਤਾ ਕਰਨ ਵਿੱਚ ਪਟਵਾਰੀਆਂ ਨੂੰ ਦਿੱਕਤ ਪੇਸ਼ ਆ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਇਸ ਕਰਕੇ ਥੋੜੀ ਕਣਕ ਦੇ ਖ਼ਰਾਬੇ ਲਈ ਦੇਰੀ ਹੋ ਰਹੀ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਵਲ ਇੱਕ ਕਰਮਚਾਰੀ ਖਜ਼ਾਨੇ ਵਿੱਚ ਬਿੱਲ ਆਨਲਾਇਨ ਕਰਨ ਦਾ ਕੰਮ ਕਰਦਾ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਸੰਬੰਧੀ ਹੋਰ ਕਰਮਚਾਰੀ ਲਗਾਏ ਜਾਣਗੇ ਅਤੇ ਜਲਦੀ ਹੀ ਕਿਸਾਨਾਂ ਨੂੰ ਮੁਆਵਜ਼ਾ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ


rajwinder kaur

Content Editor

Related News