ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ, ਭਲਕੇ ਕੀਤਾ ਜਾਵੇਗਾ ਰੇਲ ਰੋਕ ਚੱਕਾ ਜਾਮ

04/17/2023 1:23:33 PM

ਹਰਸ਼ਾ ਛੀਨਾ (ਭੱਟੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮ੍ਰਿਤਸਰ ਫੋਰੀ ਮੀਟਿੰਗ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਗੁਰਦੁਆਰਾ ਮੋਰਚਾ ਸਾਹਿਬ ਵਿੱਖੇ ਹੋਈ, ਜਿਸ ਵਿਚ ਸੰਯੁਕਤ ਮੋਰਚੇ ਦੇ ਫ਼ੈਸਲੇ ਅਨੁਸਾਰ 18 ਤਾਰੀਖ ਨੂੰ 12 ਤੋਂ 4 ਵਜੇ ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਅੰਮ੍ਰਿਤਸਰ ਤੋਂ ਜੰਮੂ-ਪਠਾਨਕੋਟ ਨੂੰ ਜਾਣ ਵਾਲੀ ਰੇਲ ਤਲਵੰਡੀ ਖੁੰਮਣ ਪਿੰਡ ਵਿਖੇ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਪ੍ਰੈੱਸ ਸਕੱਤਰ ਬਘੇਲ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਕਾਫ਼ੀ ਖੇਤਰ ’ਚ ਭਾਰੀ ਝੱਖੜ, ਮੀਂਹ ਅਤੇ ਸਬਜ਼ੀਆਂ ਬਾਗ਼ਾਂ, ਫ਼ਸਲਾਂ ’ਤੇ ਘਰਾਂ ਦਾ ਨੁਕਸਾਨ ਹੋਇਆ ਹੈ, ਉੱਥੇ ਸਰਕਾਰ ਨਿਗੂਣੇ ਮੁਆਵਜ਼ੇ ਦਾ ਐਲਾਨ ਕਰ ਕੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

ਉਥੇ ਕੇਂਦਰ ਸਰਕਾਰ ਰਾਹਤ ਦੇਣ ਦੀ ਬਜਾਏ ਸਮਰਥਨ ਮੁੱਲ ਉੱਪਰ 38 ਰੁਪਏ ਕੱਟ ਲਾ ਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਹਣ ਛਿੜਕ ਰਹੀ ਹੈ ਤੇ ਉਨ੍ਹਾਂ ’ਤੇ ਆਰਥਿਕ ਬੋਝ ਵਧਾ ਰਹੀ। ਉਨ੍ਹਾਂ ਕਿਹਾ ਕਿ ਅੱਜ ਮੁਸ਼ਕਿਲ ਦੀ ਘੜੀ ’ਚ ਬਾਂਹ ਫੜਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਮੰਡੀਆਂ ’ਚ ਆ ਰਹੀ ਫ਼ਸਲ ਤੇ ਬਹਾਨੇਬਾਜ਼ੀ ਬਣਾ ਕੇ ਕਣਕ ਦੀ ਖ਼ਰੀਦ ਕਰਨ ਤੋਂ ਭੱਜ ਰਹੀ ਹੈ। ਇਹ ਫ਼ੈਸਲਾ ਕਿਸਾਨੀ ਨੂੰ ਹੋਰ ਮਾਰੂ ਸੰਕਟ ਵੱਲ ਲੈ ਕੇ ਜਾਏਗਾ। ਉਨ੍ਹਾਂ ਮੰਗ ਕੀਤੀ ਕਿ ਇਹ ਫ਼ੈਸਲਾ ਦੇ ਵਿਰੁੱਧ ’ਚ ਸੰਯੁਕਤ ਮੋਰਚੇ ਵੱਲੋਂ ਪੂਰੇ ਪੰਜਾਬ ਦੀਆਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤੇ ਮੰਗ ਕੀਤੀ ਕਿ ਇਹ ਨਾਦਰਸ਼ਾਹੀ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ ਇਸ ਮੌਕੇ ਜੱਥੇਬੰਦੀ ਵੱਲੋਂ ਮੰਗ ਕੀਤੀ ਕਿ ਫ਼ਸਲਾਂ ਦੀ ਪੂਰੀ ਗਿਰਦਾਵਰੀ ਕਰਾ ਕੇ ਪੂਰੇ ਮੁਆਵਜ਼ਾ ਕਾਸ਼ਤਕਾਰਾਂ ਨੂੰ ਦਿੱਤਾ ਜਾਵੇ ਤੇ ਫ਼ਸਲਾਂ ਦੀ ਪੂਰੀ ਭਰਪਾਈ ਕੀਤੀ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਪਾਰਾ 40 ਡਿਗਰੀ ਤੋਂ ਪਾਰ, ਮੌਸਮ ਵਿਭਾਗ ਵੱਲੋਂ ਇਨ੍ਹਾਂ ਸ਼ਹਿਰਾਂ ਨੂੰ ‘ਹੀਟ ​​ਵੇਵ’ ਰੈੱਡ ਅਲਰਟ ਜਾਰੀ

ਇਸ ਤਰ੍ਹਾਂ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਖੇਤ ਮਜ਼ਦੂਰਾਂ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਫੋਰੀ ਤੌਰ ’ਤੇ ਇਨ੍ਹਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan