ਮੰਡੀਆਂ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਤੋਂ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਤਿੰਨੇ ਵਰਗ ਪੂਰੀ ਤਰ੍ਹਾਂ ਸੰਤੁਸ਼ਟ

Sunday, Apr 30, 2023 - 11:37 AM (IST)

ਮੰਡੀਆਂ ਵਿਚ ਕਣਕ ਦੇ ਖ਼ਰੀਦ ਪ੍ਰਬੰਧਾਂ ਤੋਂ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਤਿੰਨੇ ਵਰਗ ਪੂਰੀ ਤਰ੍ਹਾਂ ਸੰਤੁਸ਼ਟ

ਗੁਰਦਾਸਪੁਰ (ਹਰਮਨ, ਵਿਨੋਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਤੇ ਮਜ਼ਦੂਰਾਂ ਦੇ ਹਿਤਾਂ ਲਈ ਵਚਨਬੱਧ ਹੈ। ਇਸ ਵਚਨਬੱਧਤਾ ਨੂੰ ਦਰਸਾਉਂਦਿਆਂ ਸੂਬਾ ਸਰਕਾਰ ਵੱਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਲਈ ਮੰਡੀਆਂ ਵਿਚ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਹੋ ਸਕੇ। ਅਨਾਜ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਤੋਂ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਵਰਗ ਸੰਤੁਸ਼ਟ ਹਨ। ਇਹ ਤਿੰਨੇ ਵਰਗ ਹੀ ਕਿਸਾਨੀ ਕਿੱਤੇ ਦਾ ਧੁਰਾ ਹਨ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਅਨਾਜ ਮੰਡੀ ਗਜ਼ਨੀਪੁਰ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਗੱਜਣ ਸਿੰਘ ਗਜਨੀਪੁਰ, ਕੁਲਦੀਪ ਸਿੰਘ ਤੱਤਲੇ, ਰੂਪ ਸਿੰਘ ਤੱਤਲੇ ਨੇ ਦੱਸਿਆ ਕਿ ਉਨ੍ਹਾਂ ਦੀ ਕਣਕ ਮੰਡੀ ਵਿਚ ਪਹੁੰਚਣ ਸਾਰ ਹੀ ਤੁਲ ਗਈ ਹੈ। ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਆਪਣੀ ਫ਼ਸਲ ਵੇਚਣ ਨੂੰ ਲੈ ਕੇ ਉਸ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਉਸ ਦੇ ਵੱਲੋਂ ਸਵੇਰੇ ਲਿਆਂਦੀ ਕਣਕ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਸਰਕਾਰੀ ਰੇਟ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਲਈ ਗਈ, ਜਿਸ ਤੋਂ ਬਾਅਦ ਉਸ ਦੀ ਫ਼ਸਲ ਤੁਲਣ ’ਤੇ ਬੋਰੀਆਂ ਵਿਚ ਬੰਦ ਕਰ ਲਈ ਗਈ ਅਤੇ ਉਸੇ ਦਿਨ ਸ਼ਾਮ ਤੱਕ ਉਹ ਆਪਣੀ ਫ਼ਸਲ ਵੇਚ ਕੇ ਵਿਹਲਾ ਹੋ ਕੇ ਆਪਣੇ ਘਰ ਪਰਤ ਗਿਆ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਕਿਸਾਨ ਲਖਵਿੰਦਰ ਸਿੰਘ ਦਬੂੜੀ ਨੇ ਖੁਸ਼ੀ ਮਹਿਸੂਸ ਕਰਦਿਆਂ ਦੱਸਿਆ ਕਿ ਫ਼ਸਲ ਦੀ ਖ਼ਰੀਦ ਤੋਂ ਬਾਅਦ 24 ਘੰਟਿਆਂ ਦੇ ਅੰਦਰ ਹੀ ਉਸ ਦੇ ਬੈਂਕ ਖਾਤੇ ਵਿਚ ਪੇਮੈਂਟ ਆ ਗਈ। ਕਿਸਾਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆੜ੍ਹਤੀਆ ਸੁਖਦੇਵ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਪ੍ਰਕਿਰਿਆ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆ ਰਹੀ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਕੀਤੇ ਪ੍ਰਬੰਧਾਂ ਕਾਰਨ ਸੁਖਾਵੇਂ ਮਾਹੌਲ ਵਿਚ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮੰਡੀਆਂ ’ਚ ਕੰਮ ਕਰ ਰਹੇ ਮਜ਼ਦੂਰ ਵੀ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਪੀਣ ਵਾਲੇ ਸਾਫ਼ ਸੁਥਰੇ ਪਾਣੀ ਅਤੇ ਪਖ਼ਾਨਿਆਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਦਾ ਖ਼ਾਸ ਖਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਹੀਂ ਆ ਰਹੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News