ਸਰਹੱਦੀ ਖੇਤਰ ਅੰਦਰ ਕਿਸਾਨਾਂ ਵੱਲੋਂ ਕੇਂਦਰ ਤੇ ਹਰਿਆਣਾ ਸਰਕਾਰ ਦੇ ਫੂਕੇ ਪੁਤਲੇ

Friday, Feb 23, 2024 - 06:51 PM (IST)

ਗੁਰਦਾਸਪੁਰ (ਹਰਜਿੰਦਰ ਸਿੰਘ ਗੌਰਾਇਆ)- ਅੱਜ ਕਿਸਾਨ ਮਜੂਦਰੀ ਜਥੇਬੰਦੀਆ ਵੱਲੋਂ ਸਰਹੱਦੀ ਖੇਤਰ ਅੰਦਰ ਕਸਬਾ ਦੌਰਾਂਗਲਾ, ਦੀਨਾਨਗਰ ਆਦਿ ਵਿਚ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਪੂਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ,ਜਸਵੀਰ ਸਿੰਘ ਕੱਤੋਵਾਲ, ਮਹਿੰਦਰ ਸਿੰਘ ਸਮੇਤ ਸੈਂਕੜੇ ਦੀ ਗਿਣਤੀ ਵਿਚ ਕਿਸਾਨ ਵੱਲੋਂ ਰੋਸ ਮਾਰਚ ਕੀਤਾ ਗਿਆ। 

ਇਹ ਵੀ ਪੜ੍ਹੋ : ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਜੁੜੇ ਅਕਾਊਂਟ ਬੰਦ ਕਰਨ ਦਾ ਆਦੇਸ਼

ਅੱਜ ਅਖੀਰ ਵਿਚ ਪ੍ਰਧਾਨ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੇ ਪੁਤਲੇ ਫੂਕੇ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਵੱਲੋਂ ਆਪਣੀ ਹੱਕ-ਮੰਗਾਂ ਲਈ ਦਿੱਲੀ ਨੂੰ ਕੂਚ ਕੀਤਾ ਜਾ ਰਿਹਾ ਸੀ ਪਰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਸਮੇਤ ਖਨੌਰੀ ਬਾਰਡਰ 'ਤੇ ਅੱਥਰੂ ਗੈਸ ਦੇ ਗੋਲੇ, ਰਬੜ ਦੀਆ ਗੋਲੀਆ ਸਮੇਤ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਹੈ, ਜਿਸ ਕਾਰਨ ਕਈ ਕਿਸਾਨਾਂ ਨੇ ਦਮ ਤੋੜ ਲਿਆ ਅਤੇ ਵੱਡੀ ਗਿਣਤੀ ਵਿਚ ਕਿਸਾਨ ਜ਼ਖ਼ਮੀ ਹੋਏ ਹਨ ਪਰ ਕੇਂਦਰ ਸਰਕਾਰ ਵੱਲੋਂ ਹੱਕੀ ਮੰਗਾਂ ਮੰਨਣ ਦੀ ਬਜਾਏ ਕਿਸਾਨ 'ਤੇ ਜੁਲਮ ਕੀਤਾ ਜਾ ਰਿਹਾ ਹੈ। ਇਸ ਦੇ ਵਿਰੋਧ ਵਜੋਂ ਅੱਜ ਸਮੂਹ ਕਿਸਾਨਾਂ ਵੱਲੋ ਸਰਹੱਦੀ ਖੇਤਰ ਅੰਦਰ ਰੋਸ ਪ੍ਰਦਰਸ਼ਨ ਕਰਕੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News