ਫ਼ਸਲ ਦੀ ਖ਼ਰੀਦ ਦੇਰੀ ਨਾਲ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਘੇਰੀ ਉੱਪ ਮੁੱਖ ਮੰਤਰੀ OP ਸੋਨੀ ਦੀ ਕੋਠੀ

10/02/2021 3:58:36 PM

ਅੰਮ੍ਰਿਤਸਰ (ਸੁਮਿਤ) - ਝੋਨੇ ਦੀ ਫ਼ਸਲ ਦੀ ਖਰ਼ੀਦ ਦੇਰੀ ਨਾਲ ਹੋਣ ਦੇ ਕਾਰਨ ਕਿਸਾਨ ਮੋਰਚੇ ਵਲੋਂ ਵੱਡੇ ਪੱਧਰ ’ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਅੱਜ ਪੂਰੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਪੰਜਾਬ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਕਿਸਾਨਾਂ ਵਲੋਂ ਘਿਰਾਓ ਕੀਤਾ ਗਿਆ, ਜਿਸ ਤੋਂ ਉਥੇ ਪੱਕਾ ਮੋਰਚਾ ਲਗਾ ਦਿੱਤਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਚਕਾਰ ਚੱਲ ਰਹੇ ਕਾਟੋ-ਕਲੇਸ਼ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਦੇਰੀ ਨਾਲ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਦੂਜੇ ਰਾਜਾਂ ਤੋਂ ਝੋਨਾ ਆਉਂਦਾ ਹੈ, ਉਸ ਦਾ ਸਭ ਤੋਂ ਵੱਡਾ ਖ਼ਰੀਦਦਾਰ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਹੈ। ਇਸੇ ਕਰਕੇ ਅਸੀਂ ਉਨ੍ਹਾਂ ਦੇ ਘਰ ਦੇ ਬਾਹਰ ਅੱਜ ਧਰਨਾ ਦੇ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਜਾਂਦੀ, ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ


rajwinder kaur

Content Editor

Related News