ਕਿਸਾਨਾਂ ਨੇ ਪੰਜਾਬ ’ਚ 12 ਤੋਂ 3 ਵਜੇ ਤੱਕ 14 ਥਾਂਵਾਂ ’ਤੇ ਰੇਲਾਂ ਜਾਮ ਅਤੇ 6 ਟੋਲ ਪਲਾਜ਼ੇ ਕੀਤੇ ਫਰੀ
Friday, Feb 16, 2024 - 10:11 AM (IST)
ਅੰਮ੍ਰਿਤਸਰ (ਦਲਜੀਤ)- ਭਾਕਿਯੂ (ਏਕਤਾ-ਉਗਰਾਹਾਂ) ਅਤੇ ਭਾਕਿਯੂ ਏਕਤਾ ਡਕੌਂਦਾ (ਧਨੇਰ) ਦੇ ਸਾਂਝੇ ਸੱਦੇ ’ਤੇ ਹੱਕੀ ਕਿਸਾਨ ਮੰਗਾਂ ਲਈ ਦਿੱਲੀ ਵੱਲ ਜਾ ਰਹੇ ਕਿਸਾਨਾਂ ਦਾ ਸੰਘਰਸ਼ੀ ਹੱਕ ਤਸ਼ੱਦਦ ਰਾਹੀਂ ਕੁਚਲਣ ਵਿਰੁੱਧ ਰੋਸ ਪ੍ਰਗਟ ਕਰਨ ਲਈ ਪੰਜਾਬ ਭਰ ਵਿਚ 12 ਤੋਂ 3 ਵਜੇ ਤੱਕ 14 ਥਾਂਵਾਂ ’ਤੇ ਰੇਲਾਂ ਜਾਮ ਅਤੇ 6 ਥਾਂਵਾਂ ’ਤੇ ਟੋਲ ਫਰੀ ਕੀਤੇ ਗਏ। ਜੇਠੂਕੇ, ਬੁੱਢਲਾਡਾ, ਬਰਨਾਲਾ, ਸੁਨਾਮ, ਮਾਨਸਾ, ਸੰਗਰੂਰ, ਘੱਲ ਕਲਾਂ, ਮਲੋਟ, ਜਗਰਾਓਂ, ਭੁੱਚੋ ਮੰਡੀ, ਅੰਮ੍ਰਿਤਸਰ ਵੱਲਾਪੁਲ, ਰਾਜਪੁਰਾ, ਗੁਰੂਹਰਸਹਾਏ ਤੇ ਫਾਜ਼ਿਲਕਾ ਰੇਲ ਜਾਮ ਅਤੇ ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਮਾਲੇਰਕੋਟਲਾ, ਕਪੂਰਥਲਾ ਤੇ ਮੋਹਾਲੀ ਵਿਖੇ ਟੋਲ ਫਰੀ ਕੀਤੇ ਗਏ।
ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼
ਜਥੇਬੰਦੀਆਂ ਦੇ ਪ੍ਰਧਾਨ ਕਸ਼ਮੀਰ ਸਿੰਘ ਅਤੇ ਬਘੇਲ ਸਿੰਘ ਨੇ ਦੱਸਿਆ ਕਿ ਇਸ ਸੰਘਰਸ਼ ਵਿਚ ਭਾਰਤ ਨੂੰ ਸਾਮਰਾਜੀ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਕੱਢਣ, ਸਾਰੀਆਂ ਫਸਲਾਂ ਦੀ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ, ਕਿਸਾਨਾਂ ਮਜ਼ਦੂਰਾਂ ਨੂੰ ਬੁਢਾਪਾ ਪੈਨਸ਼ਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਸਕੀਮ ਆਦਿ ਕੀਤੀਆਂ ਜਾ ਰਹੀਆਂ ਭਖਦੀਆਂ ਕਿਸਾਨੀ ਮੰਗਾਂ ਮੰਨੇ ਜਾਣ ਵਰਗੀਆਂ ਕਿਸਾਨੀ ਮੰਗਾਂ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।