ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ ਅਤੇ JCB ਮਸ਼ੀਨ ਲੈ ਕੇ ਕਿਸਾਨ ਦਿੱਲੀ ਵੱਲ ਹੋਏ ਰਵਾਨਾ

Tuesday, Feb 13, 2024 - 12:23 PM (IST)

ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ ਅਤੇ JCB ਮਸ਼ੀਨ ਲੈ ਕੇ ਕਿਸਾਨ ਦਿੱਲੀ ਵੱਲ ਹੋਏ ਰਵਾਨਾ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਤੋਂ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਵੱਡੀ ਗਿਣਤੀ 'ਚ ਟਰੈਕਟਰ ਟਰਾਲੀਆਂ 'ਚ ਸਵਾਰ ਹੋ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋ ਗਏ ਹਨ। ਟਰੈਕਟਰ ਟਰਾਲੀਆਂ ਦੇ ਕਾਫ਼ਲੇ 'ਚ ਕਿਸਾਨ ਜਿਥੇ ਡੀਜ਼ਲ ਅਤੇ ਗੈਸ ਸਿਲੰਡਰ ਅਤੇ ਰਾਸ਼ਨ ਲੈਕੇ ਜਾ ਰਹੇ ਹਨ ਉਥੇ ਹੀ ਜੇਸੀਬੀ ਮਸ਼ੀਨਾਂ ਵੀ ਨਾਲ ਲੈਕੇ ਜਾ ਰਹੇ ਹਨ ।

ਇਹ ਵੀ ਪੜ੍ਹੋ : ਮੰਗਾਂ ਪੂਰੀਆਂ ਨਾ ਹੋਣ 'ਤੇ ਧਰਨੇ ਲਈ ਦਿੱਲੀ ਚੱਲੀਆਂ ਕਿਸਾਨ ਜਥੇਬੰਦੀਆਂ, ਕਿਹਾ- 'ਹੁਣ ਸਾਰੀਆਂ ਮੰਗਾਂ ਮੰਨਵਾ...'

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਹੱਕੀ ਮੰਗਾਂ ਜਿਨ੍ਹਾਂ 'ਚ ਮੁੱਖ ਤੌਰ 'ਤੇ ਐੱਮ. ਐੱਸ. ਪੀ. ਕਾਨੂੰਨ ਨੂੰ ਲੈ ਕੇ ਸ਼ਾਂਤੀਮਈ ਅੰਦੋਲਨ ਲਈ ਜਾ ਰਹੇ ਹਨ ।  ਉਨ੍ਹਾਂ ਕਿਹਾ ਜੇਕਰ ਹਰਿਆਣਾ ਵਿਖੇ ਰੋਕਾਂ ਲਗਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਹਟਾਉਣ ਲਈ ਵੀ ਜੇਸੀਬੀ ਮਸ਼ੀਨਾਂ ਅਤੇ ਮਿਟੀ ਦੀਆਂ ਟਰਾਲੀਆਂ ਅਤੇ ਹੋਰ ਮਸ਼ੀਨਾਂ ਵੀ ਨਾਲ ਲੈ ਕੇ ਜਾ ਰਹੇ ਹਾਂ। 

ਇਹ ਵੀ ਪੜ੍ਹੋ :  ਮਾਨਸਾ:  ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News