ਹੜ੍ਹ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ''ਚੋਂ ਰੇਤ ਦੇ ਭੰਡਾਰਾਂ ਨੂੰ ਹਟਾਉਣ ਦੀ ਮਿਲੀ ਆਗਿਆ

Wednesday, Oct 04, 2023 - 04:51 PM (IST)

ਹੜ੍ਹ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਆਪਣੇ ਖੇਤਾਂ ''ਚੋਂ ਰੇਤ ਦੇ ਭੰਡਾਰਾਂ ਨੂੰ ਹਟਾਉਣ ਦੀ ਮਿਲੀ ਆਗਿਆ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਗੁਰਦਾਸਪੁਰ ਦੇ ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ, ਜਲ ਸਰੋਤ ਵਿਭਾਗ ਦੇ ਦਿਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਮਾਈਨਜ਼ ਅਤੇ ਜਿਆਲੋਜੀ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 6666-71 ਮਿਤੀ 03 ਅਕਤੂਬਰ 2023 ਦੇ ਅਨੁਸਾਰ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਦੇ ਨਿਯਮ 90 ਵਿੱਚ ਦਿੱਤੀਆਂ ਗਈਆਂ ਪਾਵਰਾਂ ਮਾਈਨਜ਼ ਐਂਡ ਮਿਨਰਲਜ਼ (ਵਿਕਾਸ ਅਤੇ ਰੈਗੂਲੇਸ਼ਨ) ਐਕਟ ਅਧੀਨ ਅਧਿਸੂਚਿਤ ਕੀਤੀਆਂ ਗਈਆਂ ਹਨ। ਕਾਰਜਕਾਰੀ ਇੰਜੀਨੀਅਰ ਦਿਲਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ 1957 (ਸੈਂਟਰਲ ਐਕਟ 67 ਆਫ਼ 1957) ਅਤੇ ਹੋਰ ਸਾਰੀਆਂ ਪਾਵਰਾਂ ਜੋ ਉਸਨੂੰ ਇਸ ਪੱਖੋਂ ਸਮਰਥਨ ਕਰਦੀਆਂ ਹਨ, ਪੰਜਾਬ ਸਰਕਾਰ ਪੰਜਾਬ ਰਾਜ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ 5 ਅਕਤੂਬਰ 2023 ਤੱਕ ਰੇਤ ਦੇ ਭੰਡਾਰਾਂ ਨੂੰ ਹਟਾਉਣ ਦੀ ਆਗਿਆ ਦਿੰਦੀ ਹੈ।

ਇਹ ਵੀ ਪੜ੍ਹੋ : ਕਰਨਾਲ ਤੋਂ ਆਇਆ ਸਾਢੇ 3 ਸਾਲ ਦਾ ਟੌਮੀ ਕਰੇਗਾ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਸੁਰੱਖਿਆ

ਇਸ ਸਬੰਧੀ ਕਿਸਾਨਾਂ ਵੱਲੋਂ ਇਸ ਸੂਚਨਾ ਜ਼ਿਲ੍ਹਾ ਮਾਈਨਿੰਗ ਅਫ਼ਸਰ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਾਰਜਕਾਰੀ ਇੰਜੀਨੀਅਰ, ਗੁਰਦਾਸਪੁਰ, ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ, ਮੰਡਲ, ਜਲ ਸਰੋਤ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਨਾਲ  ਸੰਪਰਕ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News