ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਕਿਸਾਨ ਜਥੇਬੰਦੀ ਦੀ ਹੋਈ ਹੰਗਾਮੀ ਮੀਟਿੰਗ

05/01/2023 5:14:55 PM

ਪੱਟੀ (ਸੋਢੀ)- ਹਲਕਾ ਪੱਟੀ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਕਿਸਾਨ ਜਥੇਬੰਦੀ ਦੀ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਜੋਨ ਪ੍ਰਧਾਨ ਕਾਰਜ ਸਿੰਘ ਅਤੇ ਕੋਟ ਬੁੱਢਾ ਜਥੇਬੰਦੀ ਵਲੋਂ ਇਹ ਫ਼ੈਸਲਾ ਲਿਆ ਗਿਆ ਕਿ ਜੋ ਜਥੇਬੰਦੀਆਂ ਵਲੋਂ ਆਪਣੀਆਂ ਜ਼ਰੂਰੀ ਮੰਗਾਂ ਨੂੰ ਲੈ 2 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਕੋਠੀ ਅੱਗੇ ਧਰਨਾ ਲਾਉਣਾ ਸੀ, ਹੁਣ ਇਹ ਧਰਨਾ ਕੈਂਸਲ ਕੀਤਾ ਗਿਆ। ਹੁਣ ਇਹ ਧਰਨਾ ਨਹੀਂ ਲਾਇਆ ਜਾਵੇਗਾ ਕਿਉਂਕਿ ਮੰਤਰੀ ਵਲੋਂ ਸਾਰੀਆਂ ਹੀ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਹੈ। 

ਇਹ ਵੀ ਪੜ੍ਹੋ-  15 ਮਹੀਨਿਆਂ 'ਚ ਲੁਧਿਆਣਾ ਦੇ 50 ਪੁਲਸ ਮੁਲਾਜ਼ਮਾਂ ਦੀ ਮੌਤ, ਕਾਰਨ ਜਾਣ ਹੋਵੋਗੇ ਹੈਰਾਨ

ਇਹ ਮੀਟਿੰਗ ਕਾਫ਼ੀ ਲੰਮਾਂ ਸਮਾਂ ਚੱਲੀ ਤੇ ਬਹੁਤ ਵਧੀਆ ਤੇ ਸਾਊ ਤਰੀਕੇ ਨਾਲ ਮੀਟਿੰਗ ਨਿਪਰੇ ਚੜੀ ਤੇ ਸਹਿਮਤੀ ਬਣੀ ਜਥੇਬੰਦੀ ਦੇ ਸੂਬਾਈ ਆਗੂਆਂ ਵਲੋਂ ਮੰਤਰੀ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੀਟਿੰਗ ਵਿਚ ਪਹੁੰਚੇ ਕਿਸਾਨ ਆਗੂ ਸੁੱਚਾ ਸਿੰਘ ਲੱਧੂ, ਕੰਵਲਜੀਤ ਸਿੰਘ ਪੰਨੂ, ਇੰਦਰਜੀਤ ਸਿੰਘ ਕੋਟ ਬੁੱਢਾ, ਲਵਪ੍ਰੀਤ ਸਿੰਘ ਹੋਰ ਕਿਸਾਨਾਂ ਵੱਡੀ ਗਿਣਤੀ ਵਿਚ ਭਰੀ ਹਾਜ਼ਰੀ, ਇਸ ’ਤੇ ਬੋਲਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਹਿੱਤਾ ਲਈ ਕੰਮ ਕਰ ਰਹੀ ਹੈ। ਇਸ ਮੀਟਿੰਗ ਵਿਚ ਪਹੁੰਚੇ ਕਿਸਾਨ ਆਗੂਆਂ ਦਾ ਮੰਤਰੀ ਨੇ ਧੰਨਵਾਦ ਕੀਤਾ।

ਇਹ ਵੀ ਪੜ੍ਹੋ-  ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan