ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਦੇ ਘੇਰੇ ’ਚ ਆਏ ਸ਼ਵੇਤ ਮਲਿਕ, ਕੀਤਾ ਵਿਰੋਧ

03/06/2021 6:51:29 PM

ਅੰਮ੍ਰਿਤਸਰ (ਸੁਮਿਤ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਕਿਸਾਨਾਂ ਨੂੰ ਸੌ ਦਿਨ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਧਰਨੇ ’ਤੇ ਬੈਠੇ ਕਿਸਾਨਾਂ ਦੀ ਹੋ ਰਹੀ ਮੌਤ ਦੀ ਗਿਣਤੀ ’ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ’ਚ  ਰੋਸ ਪਾਇਆ ਜਾ ਰਿਹਾ ਹੈ। ਇਸ ਰੋਸ ਦਾ ਸਾਹਮਣਾ ਅੱਜ ਫਿਰ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਉਸ ਸਮੇਂ ਕਰਨਾ ਪਿਆ, ਜਦੋਂ ਉਹ ਓਪਨ ਜਿੰਮ ਦਾ ਉਦਘਾਟਨ ਕਰਨ ਪਹੁੰਚੇ ਸਨ।

ਪੜ੍ਹੋ ਇਹ ਵੀ ਖ਼ਬਰ ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

ਜ਼ਿਕਰਯੋਗ ਹੈ ਕਿ 200 ਦੇ ਕਰੀਬ ਕਿਸਾਨਾਂ ਨੇ ਆਪਣੀ ਜਾਨ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਗਵਾ ਦਿੱਤੀ ਹੈ, ਜਿਸ ਦੇ ਰੋਸ ’ਚ ਇਕ ਵਾਰ ਫਿਰ ਤੋਂ ਸ਼ਵੇਤ ਮਲਿਕ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਨੂੰ ਕਿਸੇ ਤਰ੍ਹਾਂ ਦਾ ਓਪਨ ਜਿਮ ਨਹੀਂ ਚਾਹੀਦਾ। ਜੇਕਰ ਕੇਂਦਰ ਸਰਕਾਰ ਸਾਡੇ ਵਾਸਤੇ ਕੁਝ ਕਰਨਾ ਚਾਹੁੰਦੀ ਹੈ ਤਾਂ ਕਿਸਾਨਾਂ ਦੇ ਬਿੱਲ, ਜੋ ਉਨ੍ਹਾਂ ਨੇ ਪਾਸ ਕੀਤੇ ਹਨ, ਨੂੰ ਰੱਦ ਕਰ ਦਿੱਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ

ਪੜ੍ਹੋ ਇਹ ਵੀ ਖ਼ਬਰ ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ


rajwinder kaur

Content Editor

Related News