ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਨਹਿਰ ’ਚ ਡੁੱਬ ਕੇ ਮਰੇ 3 ਬੱਚਿਆਂ ਦੇ ਮਾਪਿਆਂ ਨੂੰ ਮਾਲੀ ਸਹਾਇਤਾ ਦਿੱਤੇ ਜਾਣ ਦੀ ਮੰਗ
Sunday, Jun 23, 2024 - 06:09 PM (IST)
ਅਜਨਾਲਾ (ਫਰਿਆਦ)-ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਵੱਲੋਂ ਮਜ਼ਦੂਰ ਜਥੇਬੰਦੀ ਦੇ ਜ਼ਿਲਾ ਕਨਵੀਨਰ ਸੈਮੁਅਲ ਹੰਸ, ਕਿਸਾਨ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਸਾਂਝੀ ਅਗਵਾਈ ’ਚ ਹੋਈ ਮੀਟਿੰਗ ਦੌਰਾਨ ਬੀਤੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਤੋਲਾਨੰਗਲ ਦੇ ਗਰੀਬ ਮਾਪਿਆਂ ਦੇ 3 ਗੱਭਰੂ ਪੁੱਤਰਾਂ ਦੀ ਬੱਗੇ-ਛੀਨੇ ਵਾਲੀ ਨਹਿਰ ’ਚ ਨਹਾਉਣ ਸਮੇਂ ਹੋਈ ਦੁਖਦਾਈ ਮੌਤ ਪ੍ਰਤੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਇਸ ਮੌਕੇ ਉਕਤ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਅਫਸੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ 16 ਜੂਨ ਤਹਿਸੀਲ ਅਜਨਾਲਾ ਦੇ ਪਿੰਡ ਤੋਲਾਨੰਗਲ ਦੇ 3 ਵੱਖ-ਵੱਖ ਗਰੀਬ ਪਰਿਵਾਰਾਂ ਨਾਲ ਸਬੰਧਿਤ ਮਾਪਿਆਂ ਦੇ ਇਕਲੌਤੇ 3 ਗੱਭਰੂ ਪੁੱਤਰਾਂ ਦੀ ਬੱਗੇ-ਛੀਨੇ ਵਾਲੀ ਨਹਿਰ ’ਚ ਨਹਾਉਣ ਸਮੇਂ ਹੋਈ ਦੁੱਖਦਾਈ ਮੌਤ ਕਾਰਨ ਗਰੀਬ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਖੁੱਸ ਗਿਆ ਹੈ। ਇਸ ਮੌਕੇ ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਪਰੋਕਤ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8