ਕਿਸਾਨ ਜਥੇਬੰਦੀਆਂ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਜਿੱਤ ਯਕੀਨੀ ਹੋਵੇਗੀ : ਐਡਵੋਕੇਟ ਧਾਮੀ
Tuesday, Mar 12, 2024 - 12:36 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਇਥੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਹੀ ਕੋਈ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਈ ਜਥੇਬੰਦੀਆਂ ਵੱਖਰੇ ਤੌਰ ’ਤੇ ਕੰਮ ਕਰ ਰਹੀਆਂ ਹਨ, ਜਿਸ ਕਾਰਨ ਕਿਸਾਨੀ ਅੰਦੋਲਨ ਕਾਮਯਾਬ ਨਹੀਂ ਹੁੰਦਾ।
ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ
ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਡਿਬਰੂਗੜ੍ਹ ਜੇਲ੍ਹ ’ਚੋਂ ਤਬਦੀਲੀ ਨੂੰ ਲੈ ਕੇ ਅੰਮ੍ਰਿਤਪਾਲ ਦੇ ਪਰਿਵਾਰ ਤੇ ਹੋਰ ਸਾਥੀਆਂ ਵੱਲੋਂ ਭੁੱਖ ਹੜਤਾਲ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਚੁੱਕਾ ਹੈ, ਦੇ ਸਬੰਧ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕਿਸੇ ਕੈਦੀ ਦੀ ਸਿਹਤ ਖਰਾਬ ਹੁੰਦੀ ਹੈ ਤਾਂ ਸਰਕਾਰਾਂ ਅਤੇ ਪ੍ਰਸ਼ਾਸਨ ਉਸਦੀ ਦੇਖਭਾਲ ਕਰਦਾ ਹੈ ਅਤੇ ਉਚਿਤ ਕਦਮ ਵੀ ਚੁੱਕਣਾ ਪੈਦਾ ਹੈ, ਪਰ ਜੇਕਰ ਪਰਿਵਾਰ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਤਾਂ ਇਹ ਸਿੱਖ ਸਿਧਾਤਾਂ ’ਚ ਨਹੀਂ ਆਉਂਦਾ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8