ਖੇਤੀ ਕਾਨੂੰਨਾਂ ’ਤੇ ਅੜ੍ਹੇ ਕਿਸਾਨ, ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ’ਤੇ ਵਿਰੋਧ ਸ਼ੁਰੂ

01/05/2021 6:17:45 PM

ਗੁਰਦਾਸਪੁਰ(ਗੁਰਪ੍ਰੀਤ ਚਾਵਲਾ): ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਦਾ ਗੁਰਦਾਸਪੁਰ ’ਚ ਜ਼ਬਰਦਸਤ ਵਿਰੋਧ ਸ਼ੁਰੂ ਹੋ ਗਿਆ ਹੈ। ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਹਾਈਵੇ ’ਚ ਆਉਂਦੀਆਂ ਉਨ੍ਹਾਂ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਹ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ।

PunjabKesari
ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ਤੇ ਤੁਲੀ ਹੋਈ ਹੈ। ਦਿੱਲੀ ’ਚ ਕਿਸਾਨਾਂ ਨੇ ਕਮਾਨ ਸੰਭਾਲੀ ਹੋਈ ਹੈ ਅਤੇ ਇਥੇ ਅਸੀਂ ਡਟੇ ਹੋਏ ਹਾਂ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਹੀ ਇਸ ਮਸਲੇ ਤੇ ਗੱਲ ਹੋਵੇਗੀ।

PunjabKesari
ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਜੋ ਗੁਰਦਾਸਪੁਰ ਜ਼ਿਲੇ੍ਹ ’ਚੋਂ ਨਿਕਲਣਾ ਹੈ, ਇਸ ਐਕਸਪ੍ਰੈਸ ਹਾਈਵੇ ਦਾ ਵਿਰੋਧ ਕਿਸਾਨਾਂ ਨੇ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਜਿੱਦ ’ਤੇ ਅੜ੍ਹੀ ਹੈ ਪਰ ਜਿਨ੍ਹਾਂ ਕਿਸਾਨਾਂ ਦੀਆਂ ਖੇਤੀ ਯੋਗ ਜ਼ਮੀਨਾਂ ਐਕਵਾਇਰ ਕੀਤੀਆਂ ਜਾਣੀਆਂ ਹਨ, ਉਨ੍ਹਾਂ ਨੂੰ ਕੁਝ ਵੀ ਨਹੀਂ ਦੱਸ ਰਹੀ। ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੀ ਜ਼ਮੀਨ ਦੇ ਮੁਕਾਬਲੇ ਕੋਡੀਆਂ ਦੇ ਭਾਅ ਖੇਤੀ ਯੋਗ ਜ਼ਮੀਨਾਂ ਖਰੀਦੀਆਂ ਜਾ ਰਹੀਆਂ ਹਨ। ਸਰਕਾਰ ਨੂੰ ਅਪੀਲ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਖੇਤਾਂ ਦੀ ਕੀਮਤ ਪ੍ਰਸਾਸ਼ਨ ਸਹੀ ਤਰੀਕੇ ਨਾਲ ਨਹੀਂ ਲਗਾਉਂਦਾ ਉਦੋਂ ਤੱਕ ਜ਼ਮੀਨ ਐਕਵਾਇਰ ਨਹੀਂ ਕਰਨਗੇ।


 


Aarti dhillon

Content Editor

Related News