ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਦੇ ਉਸਮਾਂ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਲਾਇਆ ਧਰਨਾ
Monday, Aug 21, 2023 - 01:34 PM (IST)

ਤਰਨਤਾਰਨ (ਰਮਨ)- ਸੂਬੇ ਭਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਲਦ ਮੁਆਵਜ਼ਾ ਦਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਮੰਗਲਵਾਰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਅਤੇ ਉਨ੍ਹਾਂ ਨੂੰ ਘਰਾਂ 'ਚ ਨਜ਼ਰਬੰਦ ਕਰਨ ਦੇ ਰੋਸ ਵਜੋਂ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 'ਤੇ ਮੌਜੂਦ ਉਸਮਾਂ ਟੋਲ ਪਲਾਜ਼ਾ ਵਿਖੇ ਧਰਨਾ ਦਿੱਤਾ ਜਾ ਚੁੱਕਾ ਹੈ। ਇਸ ਧਰਨੇ ਦੌਰਾਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ
ਜਾਣਕਾਰੀ ਦੇ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੇਤਾ ਸੁਖਵਿੰਦਰ ਸਿੰਘ ਸਭਰਾ ਨੂੰ ਜ਼ਿਲ੍ਹਾ ਪੁਲਸ ਵੱਲੋਂ ਉਨ੍ਹਾਂ ਦੇ ਘਰ ਨਜ਼ਰਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਉੱਪਰ ਧਰਨਾਂ ਦੇ ਦਿੱਤਾ ਗਿਆ ਹੈ। ਇਸ ਦੌਰਾਨ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਵਲੋਂ ਮੁਰਦਾਬਾਦ ਦੇ ਨਾਰੇ ਵੀ ਲਗਾਏ ਜਾ ਰਹੇ ਹਨ। ਉਧਰ ਕਿਸਾਨਾਂ ਦੇ ਘਰਾਂ 'ਚ ਪੁੱਜੀ ਪੁਲਸ ਨੂੰ ਵੀ ਕਿਸਾਨਾਂ ਵੱਲੋਂ ਘੇਰਾ ਪਾਇਆ ਗਿਆ ਹੈ।
ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ
ਕਿਸਾਨਾਂ ਦਾ ਰੋਸ ਹੈ ਕਿ ਪੁਲਸ ਵੱਲੋਂ ਕਿਸਾਨਾਂ ਦੇ ਘਰਾਂ ਵਿੱਚ ਜ਼ਬਰਦਸਤੀ ਦਾਖ਼ਲ ਹੋ ਉਹਨਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜਦਕਿ ਕਿਸਾਨਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤ ਕਿਸਾਨਾਂ ਦੇ ਜਲਦ ਮੁਆਵਜ਼ੇ ਦਵਾਉਣ ਦੀ ਮੰਗ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵਿਖੇ ਧਰਨਾ ਲਗਾਇਆ ਜਾਣਾ ਸੀ, ਪਰ ਸਰਕਾਰ ਦੇ ਆਦੇਸ਼ਾਂ 'ਤੇ ਪੁਲਿਸ ਵੱਲੋਂ ਕਿਸਾਨਾਂ ਨੂੰ ਇਕ ਦਿਨ ਪਹਿਲਾਂ ਹੀ ਨਜ਼ਰਬੰਦ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ 9 ਸਕੂਲਾਂ 'ਚ 23 ਅਗਸਤ ਤੱਕ ਛੁੱਟੀਆਂ ਦਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8