ਰਾਵੀ ਦਰਿਆ ਦੇ ਬੇਕਾਬੂ ਪਾਣੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ, 10-10 ਫੁੱਟ ਤੱਕ ਟੁੱਟ ਰਹੇ ਕਿਨਾਰੇ

Friday, Sep 19, 2025 - 02:03 PM (IST)

ਰਾਵੀ ਦਰਿਆ ਦੇ ਬੇਕਾਬੂ ਪਾਣੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ, 10-10 ਫੁੱਟ ਤੱਕ ਟੁੱਟ ਰਹੇ ਕਿਨਾਰੇ

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਅਜਨਾਲਾ ਹਲਕੇ ਦੇ ਪਿੰਡ ਚਾਹੜਪੁਰ ਵਿਖੇ ਰਾਵੀ ਦਰਿਆ ਦੇ ਬੇਕਾਬੂ ਪਾਣੀਆਂ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਮੀਡੀਆ ਅੱਗੇ ਆਪਣੀ ਗੱਲ ਰੱਖੀ। ਉਨ੍ਹਾਂ ਕਿਹਾ ਕਿ ਦਰਿਆ 'ਚ ਪਾਣੀ ਦਾ ਵਗਣਾ ਇੰਨਾ ਤੇਜ਼ ਹੈ ਕਿ 10-10 ਫੁੱਟ ਤੱਕ ਕਿਨਾਰੇ ਟੁੱਟ ਰਹੇ ਹਨ ਅਤੇ ਬਹੁਤ ਸਾਰੀ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਹੈ।

ਇਹ ਵੀ ਪੜ੍ਹੋ-ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਬਣਾਇਆ ਇੰਚਾਰਜ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਕਈ ਕਿਸਾਨਾਂ ਦੀ ਜ਼ਮੀਨ ਦਰਿਆ ਦੇ ਦੋ ਹਿੱਸਿਆਂ ਵਿੱਚ ਵੰਡ ਗਈ ਹੈ। ਇੱਕ ਕਿਸਾਨ ਨੇ ਦੱਸਿਆ ਕਿ ਉਸ ਦੀ 33 ਕਿੱਲੇ ਵਿੱਚੋਂ ਅੱਧੀ ਜ਼ਮੀਨ ਦਰਿਆ ਦੇ ਦੂਜੇ ਪਾਸੇ ਰਹਿ ਗਈ ਹੈ। ਹੋਰ ਕਿਸਾਨਾਂ ਨੇ ਵੀ ਆਪਣੇ ਨੁਕਸਾਨ ਬਾਰੇ ਗੰਭੀਰ ਚਿੰਤਾ ਜਤਾਈ ਅਤੇ ਕਿਹਾ ਕਿ ਮੁਆਵਜ਼ੇ ਦੇ ਬਾਵਜੂਦ ਸਰਕਾਰ ਵੱਲੋਂ ਕਦੇ ਵੀ ਕੋਈ ਢੰਗ ਦਾ ਹੱਲ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ-ਹੜ੍ਹਾਂ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੈੱਬਸਾਈਟ ਤਿਆਰ, ਸਿੰਘ ਸਾਹਿਬ ਨੇ ਦਿੱਤੀ ਜਾਣਕਾਰੀ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਅਧਿਕਾਰੀ ਜਾਂ ਟੀਮ ਹਾਲਾਤ ਦਾ ਜਾਇਜ਼ਾ ਲੈਣ ਨਹੀਂ ਆਈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਅਸਥਾਈ ਪੁੱਲ ਬਣਾਏ ਤਾਂ ਜੋ ਕਿਸਾਨ ਆਪਣੀ ਰੇਤ ਹਟਾ ਸਕਣ ਅਤੇ ਖੇਤੀਬਾੜੀ ਦਾ ਕੰਮ ਮੁੜ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਰੇਤ ਵੇਚਣ ਦਾ ਹੱਕ ਆਪਣੇ ਕੋਲ ਰੱਖਦੀ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ ਦੀ ਜ਼ਮੀਨ ਬਚਾਉਣ ਲਈ ਤੁਰੰਤ ਕਾਰਵਾਈ ਕਰੇ। ਪੰਧੇਰ ਨੇ ਪੰਜਾਬ ਦੀਆਂ ਧਾਰਮਿਕ ਜਥੇਬੰਦੀਆਂ, ਸਮਾਜਿਕ ਸੰਗਠਨਾਂ ਅਤੇ ਸੇਵਾ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਸ ਸੰਕਟ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News