ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
Monday, Jan 27, 2025 - 05:03 AM (IST)
ਦੀਨਾਨਗਰ (ਹਰਜਿੰਦਰ ਗੋਰਾਇਆ)- ਕੇਂਦਰ ਸਰਕਾਰ ਤੋਂ ਐੱਮ.ਐੱਸ.ਪੀ. ਸਮੇਤ ਕਿਸਾਨਾਂ ਦੀਆਂ 12 ਮੰਗਾਂ ਮੰਨਵਾਉਣ ਅਤੇ ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਦੀਨਾਨਗਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ, ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੇ ਤੌਰ ’ਤੇ ਮੋਦੀ ਸਰਕਾਰ ਖ਼ਿਲਾਫ਼ ਦੀਨਾਨਗਰ ਵਿਖੇ ਟਰੈਕਟਰ ਮਾਰਚ ਕੱਢਿਆ ਗਿਆ।
ਇਹ ਟਰੈਕਟਰ ਮਾਰਚ ਓਵਰਬ੍ਰਿਜ ਤੋਂ ਸ਼ੁਰੂ ਹੋਇਆ ਬਾਈਪਾਸ ਦੀਨਾਨਗਰ ਵਿਖੇ ਪੁੱਜਾ, ਜਿੱਥੇ ਕਿਸਾਨਾਂ ਵੱਲੋਂ ਸੜਕਾਂ 'ਤੇ ਟਰੈਕਟਰ ਖੜ੍ਹੇ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਹਰਦੇਵ ਸਿੰਘ ਚਿੱਟੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਨਵੇਂ-ਨਵੇਂ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਕਿਸਾਨਾਂ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸਰਕਾਰ ਦੀ ਇਸ ਧੱਕਾਸ਼ਾਹੀ ਖਿਲਾਫ਼ ਸਮੂਹ ਜਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e