ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ : ਮੰਤਰੀ ਖੁਡੀਆਂ

Thursday, Aug 10, 2023 - 12:16 PM (IST)

ਕਿਸਾਨਾਂ ਨੂੰ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇਗਾ : ਮੰਤਰੀ ਖੁਡੀਆਂ

ਅੰਮ੍ਰਿਤਸਰ (ਨੀਰਜ)- ਖੇਤੀਬਾੜੀ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਝੇ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢਕੇ ਸਹਾਇਕ ਧੰਦਿਆਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਕਣਕ-ਝੋਨੇ ਦਾ ਫ਼ਸਲੀ ਚੱਕਰ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਉਨ੍ਹਾਂ ਖੁਸ਼ਹਾਲ ਨਹੀਂ ਕਰ ਸਕਦਾ, ਜਿੰਨਾ ਕਿ ਸਹਾਇਕ ਧੰਦੇ, ਕਿਉਂਕਿ ਹਰੇਕ ਘਰ ਦਾ ਰੋਜ਼ਾਨਾ ਖ਼ਰਚਾ ਹੈ, ਜਿਸ ਨੂੰ ਸਹਾਇਕ ਧੰਦਿਆਂ ਦੀ ਮਦਦ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਖੇਤੀ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਖ਼ੇਤੀ ਨਾਲ ਜੁੜੀ ਹੋਈ ਹੈ, ਜੇਕਰ ਪੰਜਾਬ ਦਾ ਕਿਸਾਨ ਖੁਸ਼ਹਾਲ ਹੁੰਦਾ ਹੈ ਤਾਂ ਹਰੇਕ ਵਰਗ ਚਾਹੇ ਉਹ ਵਪਾਰੀ ਹੋਵੇ, ਸਨਅਤਕਾਰ ਹੋਵੇ, ਦੁਕਾਨਦਾਰ ਹੋਵੇ ਜਾਂ ਕਿਰਤੀ ਲੋਕ, ਹਰੇਕ ਦੀ ਜੇਬ ਵਿਚ ਪੈਸਾ ਆਉਂਦਾ ਹੈ, ਇਸ ਲਈ ਰਾਜ ਦੇ ਕਿਸਾਨਾਂ ਨੂੰ ਖੁਸ਼ਹਾਲ ਕਰਨਾ ਸਾਡੀ ਤਰਜੀਹ ਹੈ।

ਇਹ ਵੀ ਪੜ੍ਹੋ-  ਅਣਪਛਾਤੇ ਕਾਰਨਾਂ ਕਾਰਨ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ ਬਰਾਮਦ

ਉਨ੍ਹਾਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਖੇਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਦੋਵਾਂ ਜ਼ਿਲਿਆਂ ਵਿਚੋਂ ਘੱਟੋ-ਘੱਟ 3000 ਕਿਸਾਨਾਂ ਨੂੰ ਰਵਾਇਤੀ ਖੇਤੀ ਵਿਚੋਂ ਕੱਢ ਕੇ ਸਹਾਇਕ ਧੰਦਿਆਂ ਨਾਲ ਜੋੜਨ ਦਾ ਟੀਚਾ ਦਿੱਤਾ ’ਤੇ ਕਿਹਾ ਕਿ ਜੇਕਰ ਤੁਸੀਂ ਇਹ ਕੰਮ ਕਰ ਦਿੰਦੇ ਹੋਏ ਤਾਂ ਇੰਨ੍ਹਾਂ ਕਿਸਾਨਾਂ ਦੀ ਸਫਲਤਾ ਵੇਖ ਹੋਰ ਕਿਸਾਨ ਆਪਣੇ ਆਪ ਸਹਾਇਕ ਧੰਦਿਆਂ ਵੱਲ ਖਿੱਚੇ ਜਾਣਗੇ, ਜੋ ਕਿ ਕੇਵਲ ਉਨ੍ਹਾਂ ਨੂੰ ਖੁਸ਼ਹਾਲ ਨਹੀਂ ਕਰਨਗੇ, ਬਲਿਕ ਸਮੁੱਚੇ ਇਲਾਕੇ ਵਿਚ ਆਰਥਿਕ ਖੁਸ਼ਹਾਲੀ ਆਵੇਗੀ। ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦਾ ਬਿਊਰਾ ਦਿੰਦੇ ਖੇਤੀ ਮੰਤਰੀ ਨੇ ਦੱਸਿਆ ਕਿ ਫਿਲਹਾਲ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ, ਪਰ ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਅੰਮ੍ਰਿਤਸਰ ਜਿਲੇ ਦੀ ਕਰੀਬ 5000 ਏਕੜ ਫਸਲ ਹੜ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਜਿਸ ਵਿਚੋਂ ਚਾਰ ਹਜ਼ਾਰ ਏਕੜ ਰਕਬਾ ਇਕੱਲਾ ਅਜਨਾਲਾ ਤਹਿਸੀਲ ਦਾ ਹੈ।

ਇਹ ਵੀ ਪੜ੍ਹੋ-  3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ

ਇਸੇ ਤਰ੍ਹਾਂ ਤਰਨਤਾਰਨ ਜ਼ਿਲੇ ਵਿਚ 14125 ਹੈਕਟੇਅਰ ਰਕਬਾ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ, ਜਿਸ ਵਿਚੋਂ 12700 ਹੈਕਟੇਅਰ ਰਕਬਾ ਬਾਸਮਤੀ ਤੇ ਝੋਨੇ ਦਾ ਹੈ। ਖੇਤੀ ਮੰਤਰੀ ਨੇ 15 ਅਗਸਤ ਤੱਕ ਸਾਰੇ ਪ੍ਰਭਾਵਿਤ ਇਲਾਕੇ ਦੀ ਗਿਰਦਾਵਰੀ ਪੂਰੀ ਕਰਨ ਦਾ ਹਦਾਇਤ ਕਰਦੇ ਕਿਹਾ ਕਿ ਮੁੱਖ ਮਤੰਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਹਰੇਕ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਇਸ ਲਈ ਇਹ ਕੰਮ ਤਰਜੀਹ ਆਧਾਰ ਉਤੇ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋ-  ਨਵਵਿਆਹੀ ਗਰਭਵਤੀ ਔਰਤ ਨੇ ਘਰ ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਸੱਸ ਤੇ ਪਤੀ ਦੋਵੇਂ ਹੋਏ ਫ਼ਰਾਰ

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ. ਡੀ. ਐੱਮ. ਮਨਕੰਵਲ ਸਿੰਘ ਚਾਹਲ, ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ, ਮੁੱਖ ਖੇਤੀਬਾੜੀ ਅਧਿਕਾਰੀ ਤਰਨਤਾਰਨ ਹਰਪਾਲ ਸਿੰਘ, ਜ਼ਿਲਾ ਸਿਖਲਾਈ ਅਫਸਰ ਕੁਲਦੀਪ ਸਿੰਘ ਮੱਤੇਵਾਲ, ਵਿਸ਼ਾ ਮਾਹਿਰ ਗੁਰਦੇਵ ਸਿੰਘ ਦਾਸੂਵਾਲ, ਡਿਪਟੀ ਡਾਇਰੈਕਟਰ ਨਵਰਾਜ ਸਿੰਘ ਸੰਧੂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਵਿੰਦਰ ਸਿੰਘ, ਡਿਪਟੀ ਡਾਇਰੈਕਟਰ ਮੱਛੀ ਪਾਲਣ ਹਰਦੇਵ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News