ਕਿਸਾਨਾਂ ਨੂੰ 48 ਘੰਟਿਆਂ ’ਚ ਅਦਾਇਗੀ ਤੇ 72 ਘੰਟਿਆਂ ''ਚ ਹੋਵੇਗੀ ਲਿਫਟਿੰਗ: ਮੰਤਰੀ ਧਾਲੀਵਾਲ

Monday, Apr 21, 2025 - 03:33 PM (IST)

ਕਿਸਾਨਾਂ ਨੂੰ 48 ਘੰਟਿਆਂ ’ਚ ਅਦਾਇਗੀ ਤੇ 72 ਘੰਟਿਆਂ ''ਚ ਹੋਵੇਗੀ ਲਿਫਟਿੰਗ: ਮੰਤਰੀ ਧਾਲੀਵਾਲ

ਅਜਨਾਲਾ/ਰਮਦਾਸ (ਨਿਰਵੈਲ/ਸਾਰੰਗਲ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਹਲਕੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿਚ ਨਮੀ ਦਾ ਨਿਰੀਖਣ ਵੀ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ- 23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਖਰੀਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੰਡੀਆਂ ਵਿਚ ਕਿਸਾਨਾਂ, ਮਜ਼ਦੂਰਾਂ ਜਾਂ ਆੜ੍ਹਤੀਆਂ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ, ਜਿਸ ’ਤੇ ਅਮਲ ਹੋਵੇਗਾ।

ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ

ਉਨ੍ਹਾਂ ਕਿਸਾਨਾਂ ਨੂੰ ਇਸ ਵਾਰ ਦੀ ਬੰਪਰ ਫਸਲ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਤੱਕ ਮੰਡੀਆਂ ਵਿਚ ਆਈ ਕਣਕ ਨੇ ਬਹੁਤ ਵਧੀਆ ਸੀਜਨ ਦੀ ਭਵਿੱਖਬਾਣੀ ਕੀਤੀ ਹੈ। ਧਾਲੀਵਾਲ ਨੇ ਅੱਜ ਅਜਨਾਲਾ, ਅਵਾਣ ਅਤੇ ਸੁਧਾਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਜ਼ਿਲਾ ਮੰਡੀ ਅਫਸਰ ਅਮਨਦੀਪ ਸਿੰਘ, ਓ. ਐੱਸ. ਡੀ. ਗਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਮਾਰਕਿਟ ਕਮੇਟੀ ਦੇ ਸਕੱਤਰ ਸ਼੍ਰੀਮਤੀ ਨਵਦੀਪ ਕੌਰ, ਆੜਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ, ਲੇਖਾਕਾਰ ਸੰਦੀਪ ਸਿੰਘ ਰਿਆੜ, ਬਲਾਕ ਪ੍ਰਧਾਨ ਹਰਮਨਜੀਤ ਸਿੰਘ ਨੰਗਲ, ਸਰਪੰਚ ਇਕਬਾਲ ਸਿੰਘ ਰਿਆੜ, ਆੜਤੀ ਸੁਖਬੀਰ ਸਿੰਘ ਰਿਆੜ, ਕਰਮਜੀਤ ਸਿੰਘ ਗੋਲਡੀ ਰਿਆੜ, ਆੜ੍ਹਤੀ ਹਰਪਾਲ ਸਿੰਘ ਮੰਨਣ, ਆੜ੍ਹਤੀ ਹਰਜੀਤ ਸਿੰਘ ਅਲੀਵਾਲ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News