ਤੇਜ਼ਧਾਰ ਹਥਿਆਰ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਮਾਮਲਾ ਦਰਜ
Monday, Jun 10, 2024 - 06:10 PM (IST)

ਬਟਾਲਾ(ਬੇਰੀ, ਵਿਪਨ, ਸਾਹਿਲ)-ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਅਭਿਸ਼ੇਕ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ 6 ਜੂਨ ਨੂੰ ਰਾਤ ਕਰੀਬ 9 ਵਜੇ ਉਸ ਦੀ ਦੋ ਵਿਅਕਤੀਆਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ। ਅਗਲੇ ਦਿਨ ਉਹ ਗਲੀ ’ਚ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪੁਲਸ ਨੇ ਅਭਿਸ਼ੇਕ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8