ਫਤਿਹਵੀਰ ਦੀ ਮੌਤ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ : ਕੱਦਗਿੱਲ

06/13/2019 1:07:38 AM

ਤਰਨਤਾਰਨ, (ਵਾਲੀਆ)- ਸੰਗਰੂਰ ਜ਼ਿਲੇ ਦੇ ਇਕ ਪਿੰਡ ਵਿਚ ਬੋਰਵੈੱਲ ਵਿਚ ਡਿੱਗੇ ਦੋ ਸਾਲ ਦੇ ਬੱਚੇ ਫਤਹਿਵੀਰ ਸਿੰਘ ਦੀ ਮੌਤ ਲਈ ਸਿੱਧੇ ਤੌਰ ’ਤੇ ਪੰਜਾਬ ਦੀ ਕੈਪਟਨ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਜ਼ਿੰਮੇਵਾਰ ਹੈ। ਇਹ ਸ਼ਬਦ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਹਰਪਾਲ ਸਿੰਘ ਕੱਦਗਿੱਲ ਅਤੇ ਸਾਥੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਨੇ ਕਿਹਾ ਕਿ ਛੇ ਦਿਨ ਇਕ ਬੱਚਾ ਬੋਰਵੈੱਲ ਵਿਚ ਡਿੱਗਾ ਰਿਹਾ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਦੇਖਦਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੱਚੇ ਨੂੰ ਬੋਰਵੈੱਲ ’ਚੋਂ ਕੱਢਣ ਲਈ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਅਤੇ ਸਰਕਾਰ ਦੀ ਲਾਪਰਵਾਹੀ ਕਾਰਨ ਫਤਿਹਵੀਰ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਫੌਜ ਨੂੰ ਬੁਲਾ ਕੇ ਇਹ ਕੰਮ ਸੌਂਪ ਦਿੰਦੀ ਤਾਂ ਬੱਚਾ ਬਚ ਸਕਦਾ ਸੀ ਲੇਕਿਨ ਸਰਕਾਰ ਵਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਜਗ੍ਹਾ-ਜਗ੍ਹਾ ਪੰਜਾਬ ਸਰਕਾਰ ਦੀ ਨਾਲਾਇਕੀ ਖਿਲਾਫ ਰੋਸ਼ ਪ੍ਰਦਰਸ਼ਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਡਿਜੀਟਲ ਇੰਡੀਆ ਦਾ ਰੌਲਾ ਪਾਇਆ ਜਾ ਰਿਹਾ ਹੈ ਪਰ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਕੋਈ ਵੀ ਤਕਨੀਕ ਕੰਮ ਨਹੀਂ ਆਈ। ਉਨ੍ਹਾਂ ਕਿਹਾ ਕਿ ਅੱਗੇ ਤੋਂ ਕੋਈ ਵੀ ਇਸੇ ਤਰ੍ਹਾਂ ਦੀ ਘਟਨਾ ਨਾ ਹੋਵੇ ਸਰਕਾਰ ਨੂੰ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ।


Bharat Thapa

Content Editor

Related News