ਕੈਂਟਰ ਦੀ ਲਪੇਟ ’ਚ ਆਉਣ ਨਾਲ ਪਿਉ ਦੀ ਮੌਤ, ਪੁੱਤਰ ਜ਼ਖ਼ਮੀ
Friday, Nov 02, 2018 - 01:20 AM (IST)
ਬਟਾਲਾ, (ਸਾਹਿਲ)- ਅੱਜ ਮਹਿਤਾ ਤੋਂ ਘੁਮਾਣ ਰੋਡ ’ਤੇ ਇਕ ਤੇਜ਼ ਰਫ਼ਤਾਰ ਕੈਂਟਰ ਗੱਡੀ ਲਪੇਟ ਵਿਚ ਆਉਣ ਨਾਲ ਇਕ ਪਿਤਾ ਦੀ ਮੌਤ ਅਤੇ ਉਸ ਦੇ ਲਡ਼ਕੇ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਕਪੂਰਥਲਾ ਆਪਣੇ ਲਡ਼ਕੇ ਬੀਰੇ ਦੇ ਨਾਲ ਮੋਟਰਸਾਈਕਲ ’ਤੇ ਬੈਠ ਕੇ ਘੁਮਾਣ ਨੇਡ਼ੇ ਆਪਣੇ ਰਿਸ਼ਤੇਦਾਰ ਕੋਲ ਜਾ ਰਹੇ ਸੀ, ਕਿ ਜਦੋਂ ਇਹ ਪਿੰਡ ਬੋਝਾ ਦੇ ਨਜ਼ਦੀਕ ਪਹੁੰਚੇ, ਤਾਂ ਇਕ ਕਿਸਾਨ ਨੇ ਆਪਣੇ ਖੇਤਾਂ ਵਿਚ ਅੱਗ ਲਾਈ ਹੋਈ ਸੀ ਤਾਂ ਸਡ਼ਕ ਤੇ ਧੂੰਆਂ ਹੋਣ ਕਾਰਨ ਇਨ੍ਹਾਂ ਨੂੰ ਕੁੱਝ ਦਿਖਾਈ ਨਹੀਂ ਦਿੱਤਾ, ਤਾਂ ਅੱਗੋਂ ਆ ਰਹੀ ਇਕ ਤੇਜ਼ ਰਫ਼ਤਾਰ ਸਿਲੰਡਰਾਂ ਨਾਲ ਲੱਦੀ ਕੈਂਟਰ ਗੱਡੀ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਇਹ ਦੋਵੇਂ ਪਿਉ-ਪੁੱਤਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ। ਜਿੱਥੇ ਗੁਰਮੀਤ ਸਿੰਘ ਦੀ ਹਾਲਤ ਨਾਜੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਇਸ ਦੀ ਮੌਤ ਹੋ ਗਈ ®®ਉਧਰ ਥਾਣਾ ਘੁਮਾਣ ਦੇ ਐੱਸ. ਐੱਚ. ਓ. ਲਲਿਤ ਕੁਮਾਰ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਉਕਤ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
