ਪਿਓ-ਪੁੱਤਾਂ ਦਾ ਕਾਰਨਾਮਾ: ਹਾਂਗਕਾਂਗ ਭੇਜਣ ਦੇ ਨਾਮ ’ਤੇ ਕੀਤਾ 7 ਲੱਖ 50 ਹਜ਼ਾਰ ਰੁਪਏ ਦਾ ਧੋਖਾ

03/31/2022 1:47:41 PM

ਕਾਹਨੂੰਵਾਨ (ਸੁਨੀਲ)- ਵਿਦੇਸ਼ ਹਾਂਗਕਾਂਗ ਭੇਜਣ ਦੇ ਨਾਮ ’ਤੇ 7 ਲੱਖ 50 ਹਜ਼ਾਰ ਰੁਪਏ ਦੀ ਧੋਖਾਦੇਹੀ ਕਰਨ ਦੇ ਮਾਮਲੇ ’ਚ ਪਿਓ ਸਮੇਤ ਦੋ ਪੁੱਤਾਂ ਖ਼ਿਲਾਫ਼ ਥਾਣਾ ਭੈਣੀ ਮੀਆਂ ਖਾਂ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਹਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਸਵਾਲ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਨੂੰ ਵਿਦੇਸ਼ ਭੇਜਣ ਦਾ ਦੋਸ਼ੀਆਂ ਗੁਰਜਿੰਦਰਪਾਲ ਸਿੰਘ, ਹਰਜਿੰਦਰ ਸਿੰਘ ਪੁੱਤਰਾਨ ਬਲਰਾਜ ਸਿੰਘ, ਬਲਰਾਜ ਸਿੰਘ ਪੁੱਤਰ ਪੂਰਨ ਸਿੰਘ ਵਾਸੀਆਨ ਸੈਦਪੁਰ ਹਾਰਨੀ ਥਾਣਾ ਕਾਹਨੂੰਵਾਨ ਨੇ ਲਾਲਚ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ

ਉਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਹਾਂਗਕਾਂਗ ਭੇਜਣ, ਉੱਥੇ ਕੰਮ ਲਗਵਾਉਣ ਅਤੇ 5 ਸਾਲ ਦਾ ਵੀਜਾ ਲਗਵਾਉਣ ਦਾ ਭਰੋਸਾ ਦੇ ਕੇ 7,50000 ਰੁਪਏ ਲੈ ਲਏ ਅਤੇ ਉਸ ਨਾਲ ਧੋਖਾਦੇਹੀ ਕੀਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਦਿਹਾਤੀ ਗੁਰਦਾਸਪੁਰ ਵੱਲੋਂ ਕਰਨ ਤੋਂ ਬਾਅਦ ਦੋਸ਼ੀ ਪਾਏ ਪਿਓ-ਪੁੱਤਾਂ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ


rajwinder kaur

Content Editor

Related News