ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ

Thursday, May 07, 2026 - 10:43 AM (IST)

ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ

ਤਰਨਤਾਰਨ (ਰਾਜੂ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਵਿਖੇ ਆਪਣੇ ਹਿੱਸੇ ਆਉਂਦੀ ਜ਼ਮੀਨ ਵਿਚੋਂ ਕਣਕ ਵੱਢਣ ਤੋਂ ਰੋਕਣ ’ਤੇ ਪਿਤਾ ਵੱਲੋਂ ਸਾਥੀਆਂ ਨਾਲ ਮਿਲ ਕੇ ਆਪਣੇ ਪੁੱਤ ਦੀ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ 5 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਜਿੰਦਰਪਾਲ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਸਰਹਾਲੀ ਨੇ ਦੱਸਿਆ ਕਿ ਉਹ ਤਿੰਨ ਭਰਾ ਹਨ ਅਤੇ ਉਸ ਦੇ ਪਰਿਵਾਰ ਦੀ 10 ਕਿੱਲੇ ਜ਼ਮੀਨ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ ਵਿਭਾਗ ਨੇ 14 ਮਈ ਦਿੱਤੀ ਆਖਰੀ ਤਾਰੀਖ

ਉਸ ਦਾ ਪਿਤਾ ਜਸਮੇਲ ਸਿੰਘ ਉਸ ਨੂੰ ਬਣਦੇ ਹਿੱਸੇ ਦੀ ਜ਼ਮੀਨ ਨਹੀਂ ਦਿੰਦਾ ਸੀ ਜਿਸ ’ਤੇ ਪੰਚਾਇਤ ਵੱਲੋਂ ਕਰਵਾਏ ਫੈਸਲੇ ਅਨੁਸਾਰ ਉਸ ਦੇ ਪਿਤਾ ਨੇ ਉਸ ਦੇ ਹਿੱਸੇ ਆਉਂਦੀ ਜ਼ਮੀਨ ਦਾ ਠੇਕਾ ਦੇਣ ਦਾ ਇਕਰਾਰ ਕੀਤਾ ਸੀ ਲੇਕਿਨ ਬਾਅਦ ਵਿਚ ਉਸ ਦੇ ਪਿਤਾ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਜਦੋਂ ਕਣਕ ਦੀ ਵਾਢੀ ਦਾ ਸਮਾਂ ਆਇਆ ਤਾਂ ਉਸ ਨੇ ਆਪਣੇ ਪਿਤਾ ਨੂੰ ਉਸਦੇ ਹਿੱਸੇ ਆਉਂਦੀ ਜ਼ਮੀਨ ਵਿਚੋਂ ਕਣਕ ਵੱਢਣ ਤੋਂ ਰੋਕ ਦਿੱਤਾ ਜਿਸ ਕਰਕੇ ਉਸ ਦੇ ਪਿਤਾ ਨੇ ਆਪਣੇ ਸਾਥੀਆਂ ਸਮੇਤ ਮਿਲ ਕੇ ਆਪਣੇ-ਆਪਣੇ ਹਥਿਆਰਾਂ ਨਾਲ ਉਸ ਨੂੰ ਸੱਟਾਂ ਮਾਰੀਆਂ ਅਤੇ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਸਰਬਜੀਤ ਸਿੰਘ, ਜਸਮੇਲ ਸਿੰਘ, ਅਮੋਲਕ ਸਿੰਘ, ਦਲਜੀਤ ਸਿੰਘ ਅਤੇ ਬਲਜੀਤ ਸਿੰਘ ਵਾਸੀਆਨ ਸਰਹਾਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News