ਕਹਿਰ ਓ ਰੱਬਾ: ਭਿਆਨਕ ਹਾਦਸੇ ''ਚ ਪਿਓ-ਪੁੱਤ ਦੀ ਮੌਤ, ਸੜਕ ''ਤੇ ਵਿੱਛੀਆਂ ਲਾਸ਼ਾਂ

Saturday, Jul 11, 2026 - 10:55 AM (IST)

ਕਹਿਰ ਓ ਰੱਬਾ: ਭਿਆਨਕ ਹਾਦਸੇ ''ਚ ਪਿਓ-ਪੁੱਤ ਦੀ ਮੌਤ, ਸੜਕ ''ਤੇ ਵਿੱਛੀਆਂ ਲਾਸ਼ਾਂ

ਤਰਨਤਾਰਨ (ਰਮਨ)- ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ

ਲਖਵਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਭਰਾ ਕੁਲਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਭੁੱਲਰ ਜੋ ਗੈਸ ਏਜੰਸੀ ਗੋਇੰਦਵਾਲ ਸਾਹਿਬ ਵਿਖੇ ਟਰੱਕ ਡਰਾਈਵਰ ਦਾ ਕੰਮ ਕਰਦਾ ਹੈ। ਬੀਤੇ ਕੱਲ ਸਵੇਰੇ ਕਰੀਬ 7 ਵਜੇ ਆਪਣੇ ਬੇਟੇ ਗੁਰਜੋਤ ਸਿੰਘ (14) ਨਾਲ ਮੋਟਰਸਾਈਕਲ ਸਪਲੈਂਡਰ ਉਪਰ ਸਵਾਰ ਹੋ ਕੇ ਪਿੰਡ ਭੁੱਲਰ ਤੋਂ ਗੋਇੰਦਵਾਲ ਸਾਹਿਬ ਗੈਸ ਏਜੰਸੀ ਵਿਖੇ ਕੰਮ ਲਈ ਜਾ ਰਿਹਾ ਸੀ। ਜਦੋਂ ਇਹ ਦੋਵੇਂ ਪਿੰਡ ਫਤਿਆਬਾਦ ਤੋਂ ਕਰੀਬ 200 ਮੀਟਰ ਅੱਗੇ ਗੋਇੰਦਵਾਲ ਵਾਲੀ ਰੋਡ ਉਪਰ ਛੱਪੜ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਗੋਇੰਦਵਾਲ ਵਾਲੀ ਸਾਈਡ ਤੋਂ ਇਕ ਤੇਜ਼ ਰਫਤਾਰ ਚਿੱਟੇ ਰੰਗ ਦੀ ਕਾਰ ਨੇ ਬਿਨਾਂ ਹਾਰਨ ਦਿੱਤਿਆਂ ਲਾਪਰਵਾਹੀ ਅਤੇ ਗਲਤ ਸਾਈਡ ’ਤੇ ਲਿਆ ਕੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਟੱਕਰ ਇਨੀ ਜ਼ਿਆਦਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖਚੇ ਉੱਡ ਗਏ ਅਤੇ ਕੁਲਦੀਪ ਸਿੰਘ ਸਣੇ ਉਸਦੇ ਬੇਟੇ ਗੁਰਜੋਤ ਸਿੰਘ ਦੀ ਮੌਤ ਹੋ ਗਈ। ਲਖਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਮੇਤ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ, ਫਿਰ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਕਾਰ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News