ਡਰੱਗ ਮਨੀ ਸਮੇਤ ਪਿਓ-ਪੁੱਤ ਪੁਲਸ ਅੜਿੱਕੇ, ਅਦਾਲਤ ’ਚ ਕੀਤਾ ਜਾਵੇਗਾ ਪੇਸ਼

Tuesday, Jan 31, 2023 - 12:00 PM (IST)

ਡਰੱਗ ਮਨੀ ਸਮੇਤ ਪਿਓ-ਪੁੱਤ ਪੁਲਸ ਅੜਿੱਕੇ, ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਫੜੇ ਪਿਓ-ਪੁੱਤ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 12,500 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਸਬੰਧੀ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਇੰਚਾਰਜ ਸੁਦੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਭੈਣੀ ਮੀਆਂ ਖਾਂ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਰੰਧਾਵਾ ਕਾਲੋਨੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਹੈਰੋਇਨ ਸੁਲਤਾਨਵਿੰਡ ਵਾਸੀ ਪਿਓ-ਪੁੱਤ ਤੋਂ 32,500 ਰੁਪਏ ਵਿਚ ਖ਼ਰੀਦੀ ਹੈ। ਇਸ ਸਬੰਧੀ 20 ਹਜ਼ਾਰ ਰੁਪਏ ਤਾਂ ਗੂਗਲਪੇਅ ਰਾਹੀਂ ਭੁਗਤਾਨ ਕੀਤਾ ਸੀ, ਜਦਕਿ 12,500 ਰੁਪਏ ਨਕਦ ਦਿੱਤੇ ਗਏ ਸੀ।

ਇਹ ਵੀ ਪੜ੍ਹੋ- ਭੂਆ-ਫੁੱਫੜ ਦੀ ਦਰਿੰਦਗੀ, ਮਾਸੂਮ ਭਤੀਜੇ ਦੇ ਕੁੱਟ-ਕੱਟ ਪਾਈਆਂ ਲਾਸਾਂ, ਔਖੇ ਵੇਲੇ ਚੌਂਕੀਦਾਰ ਨੇ 'ਫੜੀ ਬਾਂਹ'

ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਨਿਸ਼ਾਨਦੇਹੀ ’ਤੇ ਛਾਪੇਮਾਰੀ ਕਰ ਕੇ ਗੁਰਦੀਪ ਸਿੰਘ ਅਤੇ ਉਸ ਦੇ ਪੁੱਤਰ ਸੁਰਜੀਤ ਸਿੰਘ ਵਾਸੀ ਸੁਲਤਾਨਵਿੰਡ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗੁਰਪ੍ਰੀਤ ਸਿੰਘ ਵੱਲੋਂ ਪਿਓ-ਪੁੱਤ ਨੂੰ ਦਿੱਤੀ ਗਈ ਨਕਦ ਰਾਸ਼ੀ 12,500 ਵੀ ਬਰਾਮਦ ਕੀਤੀ ਗਈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲੈ ਕੇ ਅੱਗੇ ਪੁੱਛਗਿੱਛ ਕੀਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News