ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ
Wednesday, May 10, 2023 - 10:52 AM (IST)
ਅੰਮ੍ਰਿਤਸਰ (ਜਸ਼ਨ)- ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਚ ਮਹਿਜ਼ 32 ਘੰਟਿਆਂ ਦੇ ਅੰਦਰ-ਅੰਦਰ ਹੋਏ ਦੋ ਬੰਬ ਧਮਾਕਿਆਂ ਸਬੰਧੀ ਗ੍ਰਹਿ ਮੰਤਰਾਲੇ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਕਾਫ਼ੀ ਗੰਭੀਰਤਾ ਦਿਖਾਉਂਦੇ ਹੋਏ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਸ਼ਾਮ ਤੱਕ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਇਸ ਸਬੰਧੀ ਤੁਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਗ੍ਰਹਿ ਮੰਤਰਾਲਾ ਨੇ ਇਸ ਵਿਸ਼ਵ-ਪ੍ਰਸਿੱਧ ਵਿਰਾਸਤੀ ਦੀ ਮਹੱਤਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਅੱਤਵਾਦੀ ਹਮਲੇ ਦੇ ਐਂਗਲ, ਸ਼ਰਾਰਤ ਅਤੇ ਨਿੱਜੀ ਕਾਰਨਾਂ ਤਹਿਤ ਜਾਂਚ ਕਰਨ ਲਈ ਜਿੱਥੇ ਸੋਮਵਾਰ ਸ਼ਾਮ ਨੂੰ ਐੱਨ. ਆਈ. ਏ. ਦੀ ਟੀਮ ਭੇਜੀ ਸੀ, ਉਥੇ ਮੰਗਲਵਾਰ ਸਵੇਰੇ ਐੱਨ. ਐੱਸ. ਜੀ. ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪੰਜਾਬ ਪੁਲਸ ਅਤੇ ਫ਼ੋਰੈਂਸਿਕ ਵਿਭਾਗ ਦੀ ਟੀਮ ਵੀ ਆਪਣੇ ਪੱਧਰ ’ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ
ਦੱਸਣਯੋਗ ਹੈ ਕਿ ਪੰਜਾਬ ਪੁਲਸ ਇਸ ਮਾਮਲੇ ਨੂੰ ਅੱਤਵਾਦੀ ਘਟਨਾ ਹੋਣ ਦੀ ਗੱਲ ਤੋਂ ਇਨਕਾਰ ਕਰ ਰਹੀ ਹੈ, ਜਦਕਿ ਕੇਂਦਰੀ ਸੁਰੱਖਿਆ ਏਜੰਸੀਆਂ ਮਾਮਲੇ ਦੀ ਤਹਿ ਤੱਕ ਜਾਣ ਲਈ ਹਰ ਐਂਗਲ ਤੋਂ ਜਾਂਚ ਕਰ ਰਹੀਆਂ ਹਨ। ਇਸ ਘਟਨਾ ਤੋਂ ਬਾਅਦ ਆਲਾ ਅਧਿਕਾਰੀਆਂ ਵੱਲੋਂ ਪੁਲਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਸ਼ਹਿਰ ਭਰ ’ਚ ਨਾਕਾਬੰਦੀ ਦੇ ਨਾਲ-ਨਾਲ ਸ਼ੱਕੀ ਲੋਕਾਂ ਨੂੰ ਵੀ ਘੇਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ
ਮੰਗਲਵਾਰ ਨੂੰ ਜਾਂਚ ਨੂੰ ਤੇਜ਼ ਕਰਦੇ ਹੋਏ ਕੇਂਦਰੀ ਏਜੰਸੀਆਂ ਨੇ ਹੈਰੀਟੇਜ ਸਟਰੀਟ ਦੀ ਘਟਨਾ ਵਾਲੀ ਥਾਂ ’ਤੇ ਜਾ ਕੇ ਸੀਨ ਨੂੰ ਰੀਕ੍ਰਿਏਟ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਦੇ ਨਾਲ ਹੀ ਟੀਮ ਨੇ ਹੈਰੀਟੇਜ ਸਟਰੀਟ ’ਤੇ ਸਾਰੇ 16 ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਅਤੇ ਪਤਾ ਲੱਗਾ ਹੈ ਕਿ ਜਿਸ ਥਾਂ ’ਤੇ ਉਕਤ ਦੋਵੇਂ ਧਮਾਕੇ ਹੋਏ ਸਨ, ਉਹ ਸੀ. ਸੀ. ਟੀ. ਵੀ. ਕੈਮਰਿਆਂ ਦੀ ਪਹੁੰਚ ਤੋਂ ਬਾਹਰ ਸੀ, ਜਿਸ ਦਾ ਮਤਲਬ ਹੈ ਕਿ ਜਿਨ੍ਹਾਂ ਲੋਕਾਂ ਨੇ ਇਨ੍ਹਾਂ ਧਮਾਕਿਆਂ ਨੂੰ ਅੰਜ਼ਾਮ ਦਿੱਤਾ ਹੈ, ਉਨ੍ਹਾਂ ਨੇ ਇਸ ਤੋਂ ਪਹਿਲਾਂ ਹੀ ਸਾਰਾ ਹੋਮਵਰਕ ਕਰ ਲਿਆ ਸੀ ਅਤੇ ਸਾਰੀ ਸਾਜ਼ਿਸ਼ ਪਹਿਲਾਂ ਹੀ ਘੜ੍ਹ ਲਈ ਗਈ ਹੈ।
ਇਹ ਵੀ ਪੜ੍ਹੋ- ਪਿਓ ਨੂੰ ਸ਼ਰਾਬ ਪੀਣ ਤੋਂ ਰੋਕਣ ਦੀ ਧੀ ਨੂੰ ਮਿਲੀ ਸਜ਼ਾ, ਉਹ ਹੋੋਇਆ ਜੋ ਸੋਚਿਆ ਨਾ ਸੀ
ਦੂਜੇ ਪਾਸੇ ਪੰਜਾਬ ਪੁਲਸ ਨੇ ਉਕਤ ਮਾਮਲੇ ਸਬੰਧੀ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਧਮਾਕਿਆਂ ਦੌਰਾਨ ਡੈਟੋਨੇਟਰ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਗਈ, ਉਥੇ ਹੀ ਪੁਲਸ ਇਨ੍ਹਾਂ ਧਮਾਕਿਆਂ ’ਚ ਆਈ. ਈ. ਡੀ. ਦੀ ਵਰਤੋਂ ਹੋਣ ਤੋਂ ਵੀ ਮਨ੍ਹਾ ਨਹੀਂ ਕਰ ਰਹੀ। ਦੂਜੇ ਪਾਸੇ ਇਨ੍ਹਾਂ ਮਾਮਲਿਆਂ ਵਿੱਚ ਕੇਂਦਰੀ ਏਜੰਸੀਆਂ ਦੀ ਸ਼ਮੂਲੀਅਤ ਉਕਤ ਘਟਨਾ ਨੂੰ ਅੱਤਵਾਦੀ ਮਾਡਿਊਲ ਹੋਣ ਦੀ ਸੰਭਾਵਨਾ ਵੱਲ ਇਸ਼ਾਰਾ ਕਰਦੀ ਨਜ਼ਰ ਆ ਰਹੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਟੀਮਾਂ ਦੇ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਆਲੇ-ਦੁਆਲੇ ਦੀਆਂ ਉੱਚੀਆਂ ਇਮਾਰਤਾਂ ਦਾ ਵੀ ਮੁਆਇਨਾ ਕੀਤਾ ਅਤੇ ਉੱਥੋਂ ਦੀ ਸਾਰੀ ਸਥਿਤੀ ਦਾ ਜਾਇਜ਼ਾ ਲਿਆ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।