ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ

Thursday, Oct 15, 2026 - 07:43 AM (IST)

ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ

ਅੰਮ੍ਰਿਤਸਰ (ਛੀਨਾ) : ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਐਕਸ਼ਨ ਕਮੇਟੀ ਵੱਲੋਂ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਕੋਪ ਲਗਾਤਾਰ ਚਿੰਤਾਜਨਕ ਹੱਦ ਤੱਕ ਵਧ ਰਿਹਾ ਹੈ। ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ, ਪਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਹੋਣਾ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ ਬੱਚਿਆਂ ਦਾ ਜਨਮ ਸਰਟੀਫਿਕੇਟ

ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਵਾਰਦਾਤ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮਾਮਲੇ ਦੀ ਤਹਿ ਤੱਕ ਪਹੁੰਚ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀ ਜਾਂਚ ਕਰਕੇ ਇਸ ਦੇ ਪਿੱਛੇ ਕੰਮ ਕਰ ਰਹੇ ਲੋਕਾਂ ਨੂੰ ਵੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਭਾਈ ਅਮਰਬੀਰ ਸਿੰਘ ਢੋਟ ਅਤੇ ਭਾਈ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਸਬੰਧੀ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਉਚਿਤ ਪ੍ਰਬੰਧ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ : 11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਸਮਾਂ ਰਹਿੰਦਿਆਂ ਨਸ਼ਿਆਂ ਦੇ ਵਧਦੇ ਕਾਰੋਬਾਰ ਨੂੰ ਨੱਥ ਨਾ ਪਾਈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਨਾ ਬਣਾਈ, ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਅੰਤ ਵਿੱਚ ਫੈਡਰੇਸ਼ਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਸੰਘਰਸ਼ ਵਿੱਚ ਇਕਜੁੱਟ ਹੋਣ ਅਤੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਦੁਹਰਾਇਆ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕਰਦੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਜਾਇਜ਼ ਤੇ ਸ਼ਾਂਤਮਈ ਸੰਘਰਸ਼ ਵਿੱਚ ਆਪਣੀ ਭੂਮਿਕਾ ਨਿਭਾਉਂਦੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News