ਜ਼ਮੀਨ ਦੀ ਵੰਡ ਨੂੰ ਲੈ ਕੇ ਮਾਂ-ਪੁੱਤ ''ਚ ਲੜਾਈ, ਭੈਣ ਨੇ ਪੁਲਸ ''ਤੇ ਲਾਏ ਇਲਜ਼ਾਮ

05/07/2023 1:19:52 PM

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬਡਾਲਾ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਮਾਂ-ਪੁੱਤਰ ਵਿਚਾਲੇ ਝਗੜਾ ਚੱਲ ਰਿਹਾ ਹੈ। ਮਾਂ ਵੱਲੋਂ ਬੀਜੀ ਕਣਕ ਦੀ ਫ਼ਸਲ ਪੁੱਤਰ ਵੱਲੋਂ ਧੱਕੇਸ਼ਾਹੀ ਨਾਲ ਵੱਢੀ ਜਾ ਰਹੀ ਹੈ। ਇਸ ਬਾਰੇ ਜਦੋਂ ਉਸ ਦੀ ਮਾਂ ਨੂੰ ਪਤਾ ਲੱਗਾ ਤਾਂ ਉਸ ਦੀ ਮਾਂ ਨੇ ਵੀ ਆਪਣੀ ਕੰਬਾਈਨ ਮਸ਼ੀਨ ਨੂੰ ਫ਼ਸਲ ਦੀ ਕਟਾਈ ਲਈ ਆਰਡਰ ਕਰ ਦਿੱਤਾ। ਇਸ ਦੌਰਾਨ ਮਾਹੌਲ ਗਰਮ ਹੁੰਦਾ ਦੇਖ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ- ਇਟਲੀ 'ਚ ਜਾਨ ਗੁਆਉਣ ਵਾਲੇ ਸੁਖਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਧਾਹਾਂ ਮਾਰ ਰੋਇਆ ਪਰਿਵਾਰ

ਬਜ਼ੁਰਗ ਮਾਤਾ ਗੁਰਬਖਸ਼ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਨਸ਼ੇ ਦਾ ਆਦੀ ਹੈ। ਉਹ ਪਹਿਲਾਂ ਹੀ ਕਾਫ਼ੀ ਜ਼ਮੀਨ ਵੇਚ ਚੁੱਕਾ ਹੈ ਅਤੇ ਬਾਕੀ ਜ਼ਮੀਨ ਵੀ ਵੇਚਣਾ ਚਾਹੁੰਦਾ ਹੈ। ਉਸ ਨੇ ਦੱਸਿਆ ਕਿ ਉਸ ਦੀ ਜ਼ਮੀਨ ਸਬੰਧੀ ਕੇਸ ਮਾਣਯੋਗ ਅਦਾਲਤ ’ਚ ਚੱਲ ਰਿਹਾ ਹੈ, ਜਿਸ ਕਾਰਨ ਸਟੇਅ ਆਰਡਰ ਉਸ ਦੇ ਹੱਕ ਵਿਚ ਹੈ।

ਇਹ ਵੀ ਪੜ੍ਹੋ- ਸ਼੍ਰੀਲੰਕਾ ਤੋਂ ਵੀ ਬਦਤਰ ਹੋਏ ਪਾਕਿ ਦੇ ਹਾਲਾਤ, 89 ਫ਼ੀਸਦੀ ਲੋਕਾਂ ਨੂੰ ਨਹੀਂ ਮਿਲ ਰਿਹੈ ਢਿੱਡ ਭਰ ਕੇ ਖਾਣਾ

ਭੈਣ ਨਵਨੀਤ ਕੌਰ ਦਾ ਕਹਿਣਾ ਹੈ ਕਿ ਉਸ ਦੇ ਭਰਾ ਅਮਨਦੀਪ ਸਿੰਘ ’ਤੇ ਧਾਰਾ 26 ਅਧੀਨ ਮਾਮਲਾ ਦਰਜ ਹੈ, ਉਹ ਉਸ ਮਾਮਲੇ ’ਚ ਪੀ. ਓ. ਹੈ। ਭੈਣ ਨੇ ਦੋਸ਼ ਲਾਇਆ ਕਿ ਪੁਲਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਐੱਸ. ਐੱਚ. ਓ. ਅਤੇ ਥਾਣਾ ਇੰਚਾਰਜ ਨੇ ਕੰਬਾਈਨ ਵਾਲਿਆਂ ਨੂੰ ਫੋਨ ਕਰ ਕੇ ਬੁਲਾਇਆ ਸੀ।

ਕੀ ਕਹਿੰਦੇ ਹਨ ਪੁਲਸ ਅਧਿਕਾਰੀ

ਪੁਲਸ ਅਧਿਕਾਰੀ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਸੀ, ਉਸ ਨੇ ਆ ਕੇ ਰੋਕ ਦਿੱਤਾ ਹੈ। ਵੱਢੀ ਹੋਈ ਕਣਕ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan