ਦੋ ਪਰਿਵਾਰਾਂ ਦੀ ਲੜਾਈ ''ਚ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਚਲਾਏ ਇੱਟਾਂ-ਰੋੜੇ ਤੇ ਕੀਤੀ ਭੰਨਤੋੜ
Friday, Feb 02, 2024 - 06:32 PM (IST)
ਬਟਾਲਾ (ਗੁਰਪ੍ਰੀਤ)- ਬਟਾਲਾ ਪੁਲਸ ਅਧੀਨ ਪੈਂਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਨੂਰਪੁਰ 'ਚ ਬੀਤੀ ਰਾਤ ਦੋ ਇਸਾਈ ਪਰਿਵਾਰਾਂ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੇਰ ਰਾਤ ਝਗੜਾ ਹੋਇਆ, ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਪਰਿਵਾਰਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਵੀ ਨਹੀਂ ਬਖਸ਼ਿਆ ਗਿਆ। ਇੱਕ ਪਰਿਵਾਰ ਦੇ ਮੈਂਬਰਾਂ ਵੱਲੋਂ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ 'ਤੇ ਚੜ੍ਹ ਕੇ ਦੂਸਰੇ ਪਰਿਵਾਰ 'ਤੇ ਇੱਟਾਂ-ਰੋੜੇ ਸੁੱਟੇ ਗਏ ਅਤੇ ਉਸਦੇ ਜਵਾਬ ਵਿੱਚ ਦੂਸਰੇ ਪਾਸੇ ਤੋਂ ਵੀ ਇੱਟਾਂ ਰੋੜੇ ਗੁਰਦੁਆਰਾ ਸਾਹਿਬ 'ਚ ਮਾਰੇ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ
ਗੁਰਦੁਆਰਾ ਸਿੰਘ ਸਭਾ ਨੂਰਪੁਰ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸੈਕਟਰੀ ਬਲਵਿੰਦਰ ਸਿੰਘ ਤੇ ਜਗਰੂਪ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਾਈ ਪਰਿਵਾਰਾਂ ਨੇ ਜਾਣ ਬੁੱਝ ਕੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮੌਕੇ ਤੇ ਪਹੁੰਚੇ ਡੀਐੱਸਪੀ ਸ੍ਰੀ ਰਜੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਅਤੇ ਸੀਸੀਟੀਵੀ ਫੁਟੇਜ ਮੁਤਾਬਕ ਜੋ ਵੀ ਦੋਸ਼ੀ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ
ਇਹ ਘਟਨਾ ਸੁਣਦਿਆਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਸਿੰਘ ਜੀ ਖਾਨਪੁਰ ਅਤੇ ਸਤਿਕਾਰ ਕਮੇਟੀ ਦੇ ਆਗੂ ਸਤਨਾਮ ਸਿੰਘ ਵੀ ਸਾਥੀਆਂ ਸਮੇਤ ਪਹੁੰਚੇ। ਉੱਥੇ ਹੀ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਗੁਨਾਹਗਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8