ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਫੂਕੀ ਵਰਨਾ ਗੱਡੀ, ਨੌਜਵਾਨ ਗੰਭੀਰ ਰੂਪ ''ਚ ਜ਼ਖ਼ਮੀ

Friday, Feb 03, 2023 - 08:48 PM (IST)

ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਫੂਕੀ ਵਰਨਾ ਗੱਡੀ, ਨੌਜਵਾਨ ਗੰਭੀਰ ਰੂਪ ''ਚ ਜ਼ਖ਼ਮੀ

ਹਰੀਕੇ ਪੱਤਣ (ਲਵਲੀ)- ਕਸਬੇ ਦੇ ਨਜ਼ਦੀਕ ਪਿੰਡ ਮਰਹਾਣਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਲੜਾਈ ਦੌਰਾਨ ਵਰਨਾ ਕਾਰ ਨੂੰ ਸਾੜਿਆ ਗਿਆ ਅਤੇ ਇਕ ਨੌਜਵਾਨ ਦੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਬਰਫ਼ਬਾਰੀ ਵੇਖਣ ਡਲਹੌਜ਼ੀ ਗਏ ਸਨ 3 ਪੰਜਾਬੀ ਨੌਜਵਾਨ, ਠੰਡ ਤੋਂ ਬਚਣ ਦੇ ਚੱਕਰ 'ਚ ਇਕ ਨੇ ਗੁਆਈ ਜਾਨ

ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਮਰਹਾਣਾ ਵਿਖੇ ਪੁਰਾਣੀ ਰੰਜਿਸ਼ ਤਹਿਤ ਖੂਨੀ ਲੜਾਈ ਹੋਈ ਇਸ ਖੂਨੀ ਲੜਾਈ ਦੌਰਾਨ ਵਰਨਾ ਕਾਰ ਨੂੰ ਸਾੜ ਦਿੱਤਾ ਗਿਆ। ਕਿਰਨਦੀਪ ਸਿੰਘ ਵਾਸੀ ਜੋਨੇਕੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ। ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News