ਘਰੇਲੂ ਝਗੜੇ ਦੌਰਾਨ ਪੁੱਤਰ ਨੇ ਪਿਤਾ ਨੂੰ ਮਾਰੀ ਗੋਲੀ, ਜ਼ਖਮੀ

10/15/2019 2:51:33 PM

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਕੰਵਲਜੀਤ)—ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਤਲਵੰਡੀ ਗੋਰਾਇਆ ਵਿਖੇ ਇਕ ਘਰੇਲੂ ਝਗੜੇ ਦੌਰਾਨ ਪੁੱਤਰ ਵੱਲੋਂ ਪਿਤਾ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਤਲਵੰਡੀ ਗੋਰਾਇਆ ਦਾ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਪੀ ਨਾਲ ਘਰ ਵਿਚ ਝਗੜਾ ਹੋਇਆ ਜਿਸ ਤੇ ਗੁਰਪ੍ਰੀਤ ਸਿੰਘ ਗੋਪੀ ਨੇ ਆਪਣੇ ਪਿਤਾ ਦਾ ਰਿਵਾਲਵਰ ਖੋਹ ਕੇ ਸਤਨਾਮ ਸਿੰਘ ਦੀ ਲੱਤ ਉਪਰ ਗੋਲੀ ਮਾਰ ਕੇ ਫਰਾਰ ਹੋ ਗਿਆ। ਜ਼ਖਮੀ ਹੋਏ ਸਤਨਾਮ ਸਿੰਘ ਨੂੰ ਡੇਰਾ ਬਾਬਾ ਨਾਨਕ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ। ਥਾਣਾ ਮੁਖੀ ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਜ਼ਖਮੀ ਹੋਏ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


Shyna

Content Editor

Related News