ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਖੇ 11ਵੀਂ ਜਮਾਤ ਦੇ ਦਾਖ਼ਲੇ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

Tuesday, Aug 05, 2025 - 05:21 PM (IST)

ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਖੇ 11ਵੀਂ ਜਮਾਤ ਦੇ ਦਾਖ਼ਲੇ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਦੀਨਾਨਗਰ (ਗੋਰਾਇਆ)- ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨ-ਲਾਈਨ ਤੇ ਆਫ਼-ਲਾਈਨ ਅਪਲਾਈ ਕੀਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ 60 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਉਹ ਟੌਪ ਲਾਈਨ ਲਈ ਯੋਗ ਹਨ। ਉਮੀਦਵਾਰ ਨੇ ਸੈਸ਼ਨ 2024-25 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਿਸੇ ਮਾਨਤਾ ਪ੍ਰਾਪਤ ਸਕੂਲ (ਸੀ.ਬੀ.ਐੱਸ.ਈ . ਜਾਂ ਕਿਸੇ ਹੋਰ ਰਾਜ ਸਿੱਖਿਆ ਬੋਰਡ ਨਾਲ ਸਬੰਧਿਤ) ਤੋਂ ਦਸਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਔਨ ਲਾਈਨ ਅਰਜ਼ੀ ਇਸ ਲਿੰਕ https://form.gle/CBT929UCyAtMfxWG6 ਉੱਪਰ ਭੇਜੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉਮੀਦਵਾਰ ਨਿਰਧਾਰਿਤ ਅਰਜ਼ੀ ਫਾਰਮ ਵਿੱਚ ਆਫ਼ ਲਾਈਨ ਅਰਜ਼ੀ ਵੀ ਦੇ ਸਕਦੇ ਹਨ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਕਿਹਾ ਕਿ ਉਮੀਦਵਾਰ 10 ਅਗਸਤ 2025 ਸ਼ਾਮ 4:00 ਵਜੇ ਤੱਕ ਪ੍ਰਿੰਸੀਪਲ, ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਦੇ ਦਫ਼ਤਰ ਵਿੱਚ ਆਫ਼ ਲਾਈਨ ਅਰਜ਼ੀ ਫਾਰਮ ਜਮ੍ਹਾ ਕਰਵਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਯੋਗ ਵਿਦਿਆਰਥੀਆਂ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਦੀ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਫਾਰਮ ਭਰਨ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ-  ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News