ਸਿੱਖ ਵਿਰੋਧੀ ਭਾਵਨਾ ਨਾਲ ਬਣੀ ਫ਼ਿਲਮ ਐਮਰਜੈਂਸੀ ’ਤੇ ਤੁਰੰਤ ਰੋਕ ਲਗਾਈ ਜਾਵੇ : ਐਡਵੋਕੇਟ ਧਾਮੀ
Thursday, Aug 22, 2024 - 10:53 AM (IST)
ਅੰਮ੍ਰਿਤਸਰ (ਦੀਪਕ, ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰ ਕੇ ਵਿਵਾਦਾਂ ਵਿਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।
ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਐਮਰਜੈਂਸੀ ਫਿਲਮ ਦੇ ਜਾਰੀ ਕੀਤੇ ਗਏ ਅੰਸ਼ਾਂ ਤੋਂ ਇਹੀ ਸਪੱਸ਼ਟ ਹੁੰਦਾ ਹੈ ਕਿ ਇਸ ਵਿਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਗਲਤ ਪੇਸ਼ ਕਰਦਿਆਂ ਉਨ੍ਹਾਂ ਨੂੰ ਦਹਿਸ਼ਤਗਰਦ ਵੱਜੋਂ ਦਿਖਾਇਆ ਗਿਆ ਹੈ, ਜੋ ਕਿ ਗਹਿਰੀ ਸਾਜ਼ਿਸ਼ ਦਾ ਹਿੱਸਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8