ਦਾਤਰ ਮਾਰਨ ਦਾ ਡਰਾਵਾ ਦੇ ਕੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਲੈਪਟਾਪ ਅਤੇ ਮੋਬਾਇਲ ਖੋਹੇ

05/18/2022 2:39:07 PM

ਤਰਨਤਾਰਨ (ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵੱਲੋਂ ਦਾਤਰ ਦਾ ਡਰਾਵਾ ਦੇ ਕੇ ਬਜਾਜ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 2 ਮੋਬਾਇਲ ਅਤੇ ਲੈਪਟਾਪ ਖੋਹ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਹਰੀਕੇ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ 21 ਸਾਲਾ ਗੱਭਰੂ ਦੀ ਸ਼ੱਕੀ ਹਾਲਤ ’ਚ ਮੌਤ, ਕੁਝ ਦਿਨਾਂ ਬਾਅਦ ਜਾਣਾ ਸੀ ਇਟਲੀ

ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਰਾਘਵ ਜੋਸ਼ੀ ਪੁੱਤਰ ਰਮਨ ਜੋਸ਼ੀ ਵਾਸੀ ਅੰਮ੍ਰਿਤਸਰ ਨੇ ਦੱਸਿਆ ਕਿ ਬੀਤੀ 15 ਮਈ ਨੂੰ ਦੁਪਹਿਰ 2 ਵਜੇ ਉਹ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਜਾਜ ਫਾਈਨਾਂਸ ਕੰਪਨੀ ਦੇ ਕੰਮ ਸਬੰਧੀ ਹਰੀਕੇ ਨੂੰ ਜਾ ਰਿਹਾ ਸੀ। ਜਦੋਂ ਪਿੰਡ ਬੂਹ ਹਵੇਲੀਆਂ ਕੋਲ ਪੁੱਜਾ ਤਾਂ 3 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ। ਉਸ ਨੂੰ ਦਾਤਰ ਮਾਰਨ ਦਾ ਡਰਾਵਾ ਦੇ ਕੇ ਉਸ ਦਾ ਲੈਪਟਾਪ ਅਤੇ 2 ਮੋਬਾਇਲ ਖੋਹ ਕੇ ਲੈ ਗਏ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ: ਜ਼ਮੀਨੀ ਵਿਵਾਦ ਨੂੰ ਲੈ ਕੇ ਜਨਾਨੀ ਦਾ ਗੋਲੀਆ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

rajwinder kaur

This news is Content Editor rajwinder kaur