ਨਕਾਬਪੋਸ਼ ਲੁਟੇਰਿਆਂ ਨੇ ਫਾਇਨਾਂਸ ਕੰਪਨੀ ਦੇ ਕਰਮਚਾਰੀ ਨੂੰ ਗੋਲੀ ਮਾਰ ਲੁੱਟੀ 80 ਹਜ਼ਾਰ ਰੁਪਏ ਦੀ ਰਕਮ

09/22/2022 1:49:22 PM

ਤਰਨ ਤਾਰਨ (ਰਮਨ) - 3 ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵਲੋਂ ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਤੋਂ 80 ਹਜ਼ਾਰ ਰੁਪਏ ਲੁੱਟ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਫਾਇਨਾਂਸ ਕੰਪਨੀ ਦੇ ਕਰਮਚਾਰੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਭਾਰਤ ਫਾਇਨਾਂਸ ਕੰਪਨੀ ਤਰਨਤਾਰਨ ਵਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਤੋਂ ਉਗਰਾਹੀ ਕਰਨ ਲਈ ਜਾਂਦਾ ਹੈ। ਬੁੱਧਵਾਰ ਨੂੰ ਉਹ ਆਪਣੇ ਸਾਥੀ ਮਾਣਾ ਰਾਮ ਨਾਲ ਉਗਰਾਹੀ ਕਰਨ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ਦੇ ਫ਼ੌਜੀ ਜਵਾਨ ਦੀ ਮੌਤ, ਮ੍ਰਿਤਕ ਦੇਹ ਲਿਫ਼ਾਫ਼ੇ 'ਚ ਲਪੇਟ ਪਿੰਡ ਦੇ ਬਾਹਰ ਛੱਡ ਗਏ ਫ਼ੌਜੀ (ਵੀਡੀਓ)

ਉਸ ਨੇ ਦੱਸਿਆ ਕਿ ਜਦੋਂ ਉਹ ਪਿੰਡ ਤੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦਾ ਪਿੱਛਾ ਕਰ ਰਹੇ 3 ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕ ਲਿਆ। ਨਕਾਬਪੋਸ਼ਾਂ ਨੇ ਪਿਸਤੌਲ ਦੀ ਨੋਕ ’ਤੇ ਉਨ੍ਹਾਂ ਤੋਂ ਨੋਟਾਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਲੁਟੇਰਿਆਂ ਨੇ ਮਾਣਾ ਰਾਮ ਦੇ ਪੱਟ ’ਚ ਗੋਲੀ ਮਾਰ ਦਿੱਤੀ ਗਈ ਅਤੇ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਨੋਟਾਂ ਵਾਲਾ ਬੈਗ, ਜਿਸ ਵਿਚ ਕਰੀਬ 80 ਹਜ਼ਾਰ ਰੁਪਏ ਦੀ ਰਕਮ ਸੀ, ਨੂੰ ਲੈ ਕੇ ਫ਼ਰਾਰ ਹੋ ਗਏ। 

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ: 55 ਸਾਲਾ ਵਿਅਕਤੀ ਦਾ ਕਹੀ ਮਾਰ ਕੀਤਾ ਕਤਲ, ਖ਼ੂਨ ਨਾਲ ਲੱਥਪਥ ਮਿਲੀ ਲਾਸ਼

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 


rajwinder kaur

Content Editor

Related News