ਵਿੱਤ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਕਟਾਰੂਚੱਕ ਨੇ GST ਦਫਤਰ ਦੀ ਕੀਤੀ ਅਚਨਚੇਤ ਚੈਕਿੰਗ, 8 ਮੁਲਾਜ਼ਮ ਗੈਰਹਾਜ਼ਰ
Thursday, Mar 06, 2025 - 02:55 PM (IST)

ਪਠਾਨਕੋਟ(ਗੋਰਾਇਆ)- ਅੱਜ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਸਵੇਰੇ ਕਰੀਬ 09:26 ਤੇ ਜੀ.ਐੱਸ.ਟੀ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ 8 ਮੁਲਾਜ਼ਮ ਗੈਰਹਾਜ਼ਰ ਪਾਏ ਗਏ। ਇਨ੍ਹਾਂ 'ਚੋਂ ਇੱਕ ਮੁਲਾਜ਼ਮ ਨੇ ਆਪਣੀ ਛੁੱਟੀ ਰੱਖੀ ਹੋਈ ਸੀ।
ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ
ਇਸ ਮੌਕੇ 'ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਤੋਂ ਕੁਤਾਹੀ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਫ਼ਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਸੇਵਾਵਾਂ ਦਾ ਲੋਕਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਅਤੇ ਕਿਸੇ ਤਰ੍ਹਾਂ ਦੇ ਲੈਣ-ਦੇਣ ਤੋਂ ਮੁਕਤ ਲਾਹਾ ਮਿਲੇ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੇਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ 'ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾਂ ਚਲਦੀਆਂ ਰਹਿਣਗੀਆਂ ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵਧੀਆ ਸੁਵਿਧਾਵਾਂ ਉਪਲਬਧ ਹੋ ਸਕਣ। ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕੀ ਉਹ ਆਪਣੀ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਨੂੰ ਪਹਿਲੇ ਅਧਾਰ 'ਤੇ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਬਚਨਵੱਧ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8