ਨਹਿਰ ’ਚ ਡੁੱਬਣ ਨਾਲ ਮਰੇ ਬੱਚਿਆਂ ਦੇ ਮਾਪਿਆਂ ਨੂੰ ਦਿੱਤੇ ਗਏ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

Thursday, Aug 22, 2024 - 06:59 PM (IST)

ਨਹਿਰ ’ਚ ਡੁੱਬਣ ਨਾਲ ਮਰੇ ਬੱਚਿਆਂ ਦੇ ਮਾਪਿਆਂ ਨੂੰ ਦਿੱਤੇ ਗਏ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਅੰਮ੍ਰਿਤਸਰ/ਹਰਸ਼ਾ ਛੀਨਾ (ਰਾਜਵਿੰਦਰ)-ਕਰੀਬ ਦੋ ਮਹੀਨੇ ਪਹਿਲਾਂ ਪਿੰਡ ਤੋਲਾ ਨੰਗਲ ਦੇ ਤਿੰਨ ਬੱਚਿਆਂ ਦੀ ਲਾਹੌਰ ਬ੍ਰਾਂਚ ਨਹਿਰ ’ਚ ਡੁੱਬਣ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ 2 ਮ੍ਰਿਤਕ ਬੱਚਿਆਂ ਜਸਕਰਨ ਅਤੇ ਕ੍ਰਿਸ਼ ਦੇ ਪਰਿਵਾਰਕ ਮੈਂਬਰਾਂ ਕਾਲਾ ਸਿੰਘ ਅਤੇ ਕਿਰਪਾਲ ਸਿੰਘ ਨੂੰ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਆਰਥਿਕ ਮਦਦ ਵਜੋਂ ਦੋ ਦੋ ਲੱਖ ਦੇ ਚੈੱਕ ਭੇਟ ਕੀਤੇ। ਇਸ ਮੌਕੇ ਪੀੜਤ ਪਰਿਵਾਰਾਂ ਨੂੰ ਚੈੱਕ ਤਕਸੀਮ ਕਰਦੇ ਸਮੇਂ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਮੈਂ ਆਪਣੇ ਹਲਕੇ ਦੇ ਹਰੇਕ ਪਰਿਵਾਰ ਦੇ ਦੁੱਖ ਸੁੱਖ ਵਿਚ ਭਾਈਵਾਲ ਹੋਵਾਂਗਾ।

ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ
 

ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਚੇਅਰਮੈਨ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਜਸਵਿੰਦਰ ਸਿੰਘ ਰਾਮ ਸਿੰਘ ਮਨਜਿੰਦਰ ਸਿੰਘ ਤੋਲਾ ਨੰਗਲ, ਮਨਦੀਪ ਸਿੰਘ ਬੰਟੀ ਛੀਨਾ ਬਲਾਕ ਪ੍ਰਧਾਨ, ਗੁਰਬਾਜ ਸਿੰਘ ਕੋਟਲਾ ਡੂਮ, ਰਣਜੀਤ ਸਿੰਘ ਹੀਰ ਮਲਕੀਤ ਸਿੰਘ ਦੋਵੇਂ ਮੀਡੀਆ ਸਲਾਹਕਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਸਾਹਿਬਾਨ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News