ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Friday, May 27, 2022 - 05:08 PM (IST)

ਫਿਨਲੈਂਡ ਦੇ ਰਾਜਦੂਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ (ਬਿਊਰੋ) - ਭਾਰਤ ਵਿਚ ਫਿਨਲੈਂਡ ਦੇ ਰਾਜਦੂਤ ਸ੍ਰੀਮਤੀ ਰਿਤਵਾ ਕਉਕੂ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਇਸ ਮੌਕੇ ਸ੍ਰੀਮਤੀ ਰਿਤਵਾ ਕਉਕੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਸਕੂਨ ਮਿਲਿਆ ਹੈ ਅਤੇ ਸਿੱਖਾਂ ਵੱਲੋਂ ਕੀਤੀ ਜਾਂਦੀ ਲੰਗਰ ਸੇਵਾ ਤੋਂ ਉਹ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਇਥੇ ਪਹੁੰਚ ਕੇ ਸਿੱਖ ਸਭਿਆਚਾਰ ਚੋਂ ਸਖ਼ਤ ਮਿਹਨਤ, ਸਿਮਰਨ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਮਿਲਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਤੇ ਸ. ਰਣਧੀਰ ਸਿੰਘ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ


author

rajwinder kaur

Content Editor

Related News