ਟਰੱਕ 'ਚ ਤਰਸਯੋਗ ਹਾਲਤ 'ਚ ਮਿਲੀਆਂ ਗਾਂਵਾਂ, ਪੁਲਸ ਨੇ 2 ਖ਼ਿਲਾਫ਼ ਕੀਤਾ ਮਾਮਲਾ ਦਰਜ
Friday, Sep 20, 2024 - 09:22 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਥਾਣਾ ਦੀਨਾਨਗਰ ਦੀ ਪੁਲਸ ਨੇ ਇਕ ਟਰੱਕ ਵਿੱਚੋਂ 13 ਗਊਆਂ ਨੂੰ ਤਰਸਯੋਗ ਹਾਲਤ ਵਿੱਚ ਬਰਾਮਦ ਕੀਤਾ ਹੈ। ਪੁਲਸ ਨੇ ਇਸ ਮਾਮਲੇ 'ਚ 2 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਡੀ.ਐੱਸ.ਪੀ. ਸੁਰਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਸ਼ਬੀਰ ਵਾਸੀ ਅਨੰਤਨਗਰ, ਟਰੱਕ ਵਿੱਚ 13 ਗਾਵਾਂ ਲੱਦ ਕੇ ਜੰਮੂ-ਕਸ਼ਮੀਰ ਲਿਜਾ ਰਿਹਾ ਸੀ। ਟਰੱਕ ਦੀ ਤਲਾਸ਼ੀ ਦੌਰਾਨ 13 ਗਾਵਾਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਤਰਸਯੋਗ ਹਾਲਤ ਵਿੱਚ ਬੰਨ੍ਹਿਆ ਹੋਇਆ ਸੀ। ਬਾਅਦ ਵਿੱਚ ਪਤਾ ਲੱਗਾ ਕਿ ਸਥਾਨਕ ਨਿਵਾਸੀ ਸੱਤਾ ਮਸੀਹ ਵਾਸੀ ਲੋਹਗੜ੍ਹ ਨੇ ਮੁਲਜ਼ਮਾਂ ਨੂੰ ਪਨਾਹ ਦਿੱਤੀ ਹੋਈ ਸੀ। ਇਸ ਕਾਰਨ ਉਸ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਦੋਵੇਂ ਦੋਸ਼ੀ ਫਰਾਰ ਹਨ। ਗਊਆਂ ਨੂੰ ਕਲਾਨੌਰ ਦੇ ਗਊ ਸ਼ੈੱਡ ਵਿੱਚ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ- ਪੋਤੇ ਦਾ ਮੁਕਾਬਲਾ ਦੇਖਣ ਆਏ ਦਾਦੇ ਨਾਲ ਹੋ ਗਈ ਅਣਹੋਣੀ, ਜਿੱਤਣ ਦੀ ਖੁਸ਼ੀ 'ਚ ਆ ਗਿਆ ਹਾਰਟ ਅਟੈਕ, ਮੌਤ
ਉਧਰ ਦੂਜੇ ਪਾਸੇ ਇਸ ਸਬੰਧੀ ਸ਼ਿਵ ਸੈਨਾ ਆਗੂ ਅਜੇ ਕੁਮਾਰ ਨੇ ਦੱਸਿਆ ਕਿ ਇਲਾਕੇ ਅੰਦਰ ਇਹੋ ਜਿਹਾ ਧੰਦਾ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਿਵ ਸੈਨਾ ਵੱਲੋਂ ਹਰ ਵੇਲੇ ਇਹੋ ਜਿਹੇ ਧੰਦਾ ਕਰਨ ਵਾਲੇ ਲੋਕਾਂ ਉੱਤੇ ਨਜ਼ਰ ਰੱਖੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਧੰਦੇ ਨਾ ਜੁੜੇ ਲੋਕਾਂ ਵੱਲੋਂ ਮੋਟੀ ਕਮਾਈ ਕਰਨ ਲਈ ਇਹਨਾਂ ਗਊਆਂ ਦਾ ਗਲਤ ਕਾਰੋਬਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਸ ਧੰਦੇ ਨਾਲ ਜੁੜੇ ਲੋਕਾਂ ਨੂੰ ਪੂਰੀ ਸਖਤੀ ਨਾਲ ਨੱਥ ਪਾਉਣ ਚਾਹੀਦੀ ਹੈ।
ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e