ਚੋਣ ਰਿਹਰਸਲ ’ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ FIR, ਚੋਣ ਅਫ਼ਸਰ ਨੇ ਖੁਦ ਲਿਆ ਜਾਇਜ਼ਾ

05/27/2024 4:58:58 PM

ਅੰਮ੍ਰਿਤਸਰ (ਨੀਰਜ)-ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਜ਼ਿਲੇ ਵਿਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ ਪੋਲਿੰਗ ਸਟਾਫ ਦੀ ਵੱਖ-ਵੱਖ ਥਾਵਾਂ ’ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜ਼ਿਲਾ ਚੋਣ ਅਧਿਕਾਰੀ ਘਣਸ਼ਾਮ ਥੋਰੀ ਵਲੋਂ ਰਿਹਰਸਲਾਂ ਦਾ ਖੁਦ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਉਹ ਰਿਹਰਸਲਾਂ ਵਾਲੇ ਦਿਨ ਸਮੇਂ ਸਿਰ ਆਪਣੀ ਡਿਊਟੀ ’ਤੇ ਰਿਪੋਰਟ ਕਰਨ ਅਤੇ ਜਿਹੜੇ ਕਰਮਚਾਰੀ ਆਪਣੇ ਚੋਣ ਰਿਹਰਸਲ ਵਿਚ ਨਹੀਂ ਪਹੁੰਚੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੀਤੇ ਦਿਨ ਵੀ ਕੁਝ ਕਰਮਚਾਰੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਵਾਉਣ ਲਈ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ- ਪਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੈਬਸਾਈਟਾਂ ਲਈ ਪਤਨੀ ਦੀ ਅਸ਼ਲੀਲ ਵੀਡੀਓ ਕਰਦਾ ਸੀ ਵਾਇਰਲ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 19-ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ. ਬੀ. ਕੇ. ਡੀ. ਏ. ਵੀ. ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ. ਟੀ. ਆਈ. ਬੀ ਬਲਾਕ ਰਣਜੀਤ ਐਵੇਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ , 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ’ਤੇ ਪੋਲਿੰਗ ਉਪਰੰਤ ਈ. ਵੀ. ਐੱਮ. ਨੂੰ ਸਟਰਾਂਗ ਰੂਮਾਂ ਵਿਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ ।

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਦੱਸਿਆ ਕਿ ਲੋਕਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ 2134 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ’ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀ. ਵੀ. ਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰਿਹਰਸਲ ਵਿਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਹਿਸਾਬ ਨਾਲ 16860 ਚੋਣ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਅਜਨਾਲਾ ਹਲਕੇ ਲਈ 188, ਰਾਜਾਸਾਂਸੀ ਲਈ 222, ਮਜੀਠਾ ਲਈ 187, ਜੰਡਿਆਲਾ ਲਈ 216, ਅੰਮ੍ਰਿਤਸਰ ਉੱਤਰੀ ਲਈ 204, ਅੰਮ੍ਰਿਤਸਰ ਪੱਛਮੀ ਲਈ 208, ਅੰਮ੍ਰਿਤਸਰ ਕੇਂਦਰੀ ਲਈ 138, ਅੰਮ੍ਰਿਤਸਰ ਪੂਰਬੀ ਲਈ 170, ਅੰਮ੍ਰਿਤਸਰ ਦੱਖਣੀ ਲਈ 169, ਅਟਾਰੀ ਲਈ 198 ਅਤੇ ਬਾਬਾ ਬਕਾਲਾ ਲਈ 234 ਪੋਲਿੰਗ ਬੂਥ ਬਣਾਏ ਗਏ ਹਨ।

ਅਬਸੈਂਟੀ ਵੋਟਰ 28 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾ ਸਕਦੇ ਹਨ ਆਪਣੀ ਵੋਟ

ਲੋਕ ਸਭਾ ਦੀਆਂ ਆਮ ਚੋਣਾਂ 2024 ਸਬੰਧੀ 02-ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ ਜ਼ਰੂਰੀ ਸੇਵਾਵਾਂ ਕਾਰਨ ਗੈਰ ਹਾਜ਼ਰ ਵੋਟਰਾਂ ਲਈ ਪੋਸਟਲ ਬੈਲਟ ਦੀ ਪੋਲਿੰਗ ਲਈ 28 ਮਈ ਤੱਕ ਕਮਰਾ ਨੰਬਰ 104, ਪਹਿਲੀ ਮੰਜਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੀ. ਵੀ. ਸੀ. (ਪੋਸਟਲ ਵੋਟਿੰਗ ਸੈਂਟਰ) ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਰਿਟਰਨਿੰਗ ਅਫਸਰ, 02 ਅੰਮ੍ਰਿਤਸਰ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਸਰਤਾਜ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਅਫ਼ਸਰ, ਅੰਮ੍ਰਿਤਸਰ ਨੂੰ ਬਤੌਰ ਇੰਚਾਰਜ, ਪੋਸਟਲ ਵੋਟਿੰਗ ਸੈਂਟਰ ਵਿਖੇ ਸਹਾਇਕ ਟੀਮ ਸਮੇਤ ਨਿਯੁਕਤ ਕੀਤਾ ਹੈ। ਅਬਸੈਂਟੀ ਵੋਟਰਾਂ ਵਲੋਂ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

ਇਹ ਵੀ ਪੜ੍ਹੋ- ਖੁਸ਼ੀਆਂ ਵਿਚਾਲੇ ਪਏ ਵੈਣ, ਵਿਦੇਸ਼ ਜਾਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਪੁੱਤ ਦੀ ਮੌਤ

ਹੀਟ ਵੇਵ ਕਾਰਨ ਪੋਲਿੰਗ ਬੂਥਾਂ ’ਤੇ ਵੋਟਰਾਂ ਲਈ ਕੀਤੇ ਜਾਣ ਵਿਸ਼ੇਸ਼ ਪ੍ਰਬੰਧ : ਸਪੈਸ਼ਲ ਜਨਰਲ ਅਬਜ਼ਰਵਰ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਸਪੈਸ਼ਲ ਜਨਰਲ ਅਬਜ਼ਰਵਰ ਰਾਮ ਮੋਹਨ ਮਿਸ਼ਰਾ ਆਈ. ਏ. ਐੱਸ. (ਰਿਟਾਇਰ) ਨੇ ਜਨਰਲ ਅਬਜ਼ਰਵਰ ਏ. ਰਾਧਾ ਬਿਨੋਦ ਸ਼ਰਮਾ, ਖਰਚਾ ਅਬਜ਼ਰਵਰ ਗਣੇਸ਼ ਸੁਧਾਕਰ, ਪੁਲਸ ਅਬਜ਼ਰਵਰ ਸ਼ਵੇਤਾ ਸ਼੍ਰੀਮਲੀ ਆਈ. ਪੀ. ਐੱਸ. , ਜ਼ਿਲਾ ਚੋਣ ਅਧਿਕਾਰੀ ਘਣਸ਼ਾਮ ਥੋਰੀ, ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸ. ਐੱਸ. ਪੀ. ਦਿਹਾਤੀ ਸਤਿੰਦਰ ਸਿੰਘ, ਜ਼ਿਲਾ ਚੋਣ ਤਹਿਸੀਲਦਾਰ ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ ਕੀਤੀ।

ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਇਜ਼ਾ ਲੈਂਦੇ ਹੋਏ ਮਿਸ਼ਰਾ ਨੇ ਕਿਹਾ ਕਿ ਹੀਟ ਵੇਵ ਦੇ ਚਲਦਿਆਂ ਸਾਰੇ ਪੋਲਿੰਗ ਬੂਥਾਂ ’ਤੇ ਪੀਣ ਵਾਲਾ ਪਾਣੀ, ਪੱਖੇ, ਸ਼ਮਿਆਨੇ ਆਦਿ ਦੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਖਾਸ ਤੌਰ ’ਤੇ ਦਿਵਿਆਂਗ ਵੋਟਰਾਂ ਲਈ ਵੀਲ੍ਹ ਚੇਅਰ ਮੁਹੱਈਆ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਚਿੰਨ੍ਹ, ਪੋਸਟਰ, ਬੈਨਰ ਆਦਿ ਨਹੀਂ ਲੱਗਾ ਹੋਣਾ ਚਾਹੀਦਾ ਅਤੇ ਹਰੇਕ ਪੋਲਿੰਗ ਸਟੇਸ਼ਨ ਦੇ ਬਾਹਰ ਮਰਦ ਵੋਟਰ, ਔਰਤ ਵੋਟਰਾਂ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਲਿਖੀ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਨੇ ਵਿਛਾਏ ਸਥੱਰ, ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਕਿਸੇ ਨੂੰ ਵੀ ਪੋਲਿੰਗ ਬੂਥਾਂ ਦੇ ਬਾਹਰ ਸ਼ਾਤੀ ਭੰਗ ਕਰਨ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News