6 ਹਜ਼ਾਰ ਏਕੜ ਝੋਨੇ ਦੀ ਪਰਾਲੀ ਦੀਆਂ ਗੰਢਾਂ ਨੂੰ ਲੱਗੀ ਅੱਗ, ਕਰੋੜਾਂ ਦਾ ਨੁਕਸਾਨ
Thursday, Nov 06, 2025 - 11:42 AM (IST)
ਅੰਮ੍ਰਿਤਸਰ/ਮਜੀਠਾ (ਨੀਰਜ, ਪ੍ਰਿਥੀਪਾਲ)-ਇਕ ਪਾਸੇ ਜਿੱਥੇ ਜ਼ਿਆਦਾਤਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਰਹੇ ਹਨ, ਉੱਥੇ ਇਕ ਉਤਸ਼ਾਹਿਕ ਨੌਜਵਾਨ ਗੁਰਪ੍ਰੀਤ ਸਿੰਘ ਨੇ ਇਸ ਨੂੰ ਸਾੜਨ ਦੀ ਬਜਾਏ, ਉਸ ਦੀਆਂ ਗੰਢਾਂ ਬਣਵਾਈਆਂ ਪਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਨ੍ਹਾਂ 6 ਹਜ਼ਾਰ ਏਕੜ ਦੇ ਕਰੀਬ ਝੋਨੇ ਦੀ ਪਰਾਲੀ ਦੀਆਂ ਗੰਢਾਂ ਨੂੰ ਅੱਗ ਲੱਗ ਗਈ ਜੋ ਭਿਆਨਕ ਰੂਪ ਧਾਰਨ ਕਰ ਗਈ ਮੌਕੇ ’ਤੇ ਪਹੁੰਚੇ ਕਿਸਾਨਾਂ ਨੇ ਪ੍ਰਸ਼ਾਸਨ ’ਤੇ ਫਾਇਰ ਬ੍ਰਿਗੇਡ ਗੱਡੀ ਨੂੰ ਦੋ ਘੰਟੇ ਦੇਰੀ ਨਾਲ ਪਹੁੰਚਾਉਣ ਦਾ ਦੋਸ਼ ਲਗਾਇਆ, ਜਿਸ ਸਮੇਂ ਤੱਕ ਸਭ ਕੁਝ ਸੜ ਕੇ ਸੁਆਹ ਹੋ ਗਿਆ ਸੀ, ਜਿਸ ਨਾਲ ਕਿਸਾਨਾਂ ਦਾ ਕਰੋੜਾਂ ਦਾ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਵਿਗੜੇਗਾ ਮੌਸਮ, 9 ਜ਼ਿਲ੍ਹਿਆਂ 'ਚ ਮੀਂਹ ਨਾਲ ਸੀਤ ਲਹਿਰ ਦਾ ਅਲਰਟ ਜਾਰੀ
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੀ ਮੁਹਿੰਮ ਤੋਂ ਪ੍ਰੇਰਿਤ ਗੁਰਪ੍ਰੀਤ ਨੇ ਪੂਰੇ ਮਜੀਠਾ ਹਲਕੇ ਤੋਂ ਪਰਾਲੀ ਇਕੱਠੀ ਕੀਤੀ ਸੀ ਅਤੇ ਪੰਜ ਬੇਲਰਾਂ ਦੀ ਵਰਤੋਂ ਕਰ ਕੇ ਉਸ ਦੀਆਂ ਗੰਢਾਂ ਤਿਆਰ ਕਰਵਾਈਆ ਸੀ, ਜਿਸ ਨੂੰ ਇਕ ਕੰਪਨੀ ਨਾਲ ਐਗਰੀਮੈਂਟ ਵਿਚ ਭੇਜੀਆਂ ਜਾਣੀਆਂ ਸੀ ਅਤੇ ਇਸ ਨਾਲ ਕਿਸਾਨ ਨੂੰ ਕਮਾਈ ਵੀ ਹੋਣੀ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਿਜਲੀ ਰਹੇਗੀ ਬੰਦ, ਇਹ ਇਲਾਕੇ ਹੋਣਗੇ ਪ੍ਰਭਾਵਿਤ
ਮੁੱਖ ਮੰਤਰੀ ਦੇ ਕਾਫਲੇ ਵਿਚ ਜ਼ਿਆਦਾਤਰ ਗੱਡੀਆਂ
ਕਿਸਾਨਾਂ ਨੇ ਦੋਸ਼ ਲਗਾਇਆ ਕਿ ਜਦੋਂ ਅੱਗ ਲੱਗੀ ਤਾਂ ਹਰੇਕ ਪ੍ਰਸ਼ਾਸਨਿਕ ਅਧਿਕਾਰੀ ਨੂੰ ਫੋਨ ਕੀਤੇ ਗਏ ਜੋ ਲੋਕਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਨੂੰ ਦੱਬਣ ਜਾਂ ਬੰਨ੍ਹਣ ਲਈ ਉਤਸ਼ਾਹਿਤ ਕਰਦੇ ਸਨ। ਹਾਲਾਂਕਿ ਉਨ੍ਹਾਂ ਸਾਰਿਆਂ ਨੇ ਮੁੱਖ ਮੰਤਰੀ ਦੇ ਕਾਫਲੇ ਵਿਚ ਤਾਇਨਾਤ ਹੋਣ ਦੀ ਗੱਲ ਕੀਤੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੁੱਖ ਮੰਤਰੀ ਦੇ ਕਾਫਲੇ ਦੇ ਨਾਲ-ਨਾਲ ਚੱਲ ਰਹੀਆਂ ਸਨ। ਕਿਸਾਨਾਂ ਦਾ ਦੋਸ਼ ਹੈ ਕਿ ਜੇਕਰ ਫਾਇਰ ਬ੍ਰਿਗੇਡ ਦੀ ਗੱਡੀ ਸਮੇਂ ਸਿਰ ਪਹੁੰਚ ਜਾਂਦੀ ਤਾਂ ਨੁਕਸਾਨ ਤੋਂ ਬਚਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਹੋਇਆ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਕਾਰਨ ਅੱਗ ਹੋਰ ਵੀ ਤੇਜ਼ੀ ਨਾਲ ਫੈਲ ਗਈ।
ਇਹ ਵੀ ਪੜ੍ਹੋ- ਬੀਬੀਆਂ ਨੂੰ 1000 ਰੁਪਏ ਦੇਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਪ੍ਰਸ਼ਾਸਨ ਦਾ ਦਾਅਵਾ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ
ਕਿਸਾਨਾਂ ਦੇ ਦੋਸ਼ਾਂ ਦੇ ਉਲਟ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਦਾਅਵਾ ਹੈ ਕਿ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਹਾਲਾਂਕਿ ਕਿਸਾਨ ਇਸ ਨੂੰ ਨਾਕਾਰ ਨਹੀਂ ਰਹੇ ਹਨ ਪਰ ਦੋਸ਼ ਲਗਾ ਰਹੇ ਹਨ ਕਿ ਗੱਡੀਆਂ ਦੋ ਘੰਟੇ ਦੇਰੀ ਨਾਲ ਪਹੁੰਚੀਆਂ, ਜਿਸ ਕਾਰਨ ਸਾਰੀਆਂ ਗੰਢਾਂ ਸੜ ਕੇ ਸੁਆਹ ਹੋ ਗਈਆਂ।
ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਮਾਮਲੇ ਕਿੰਨੇ ਘੱਟ ਹੋਏ
ਗੁਰਪ੍ਰੀਤ ਵਰਗੇ ਕਿਸਾਨਾਂ ਨੇ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਕਾਫ਼ੀ ਕਮੀ ਲਿਆਂਦੀ ਹੈ। ਅੰਮ੍ਰਿਤਸਰ ਜ਼ਿਲੇ ਵਿਚ 4 ਨਵੰਬਰ 2023 ਨੂੰ ਪਰਾਲੀ ਸਾੜਨ ਦੇ 1376 ਮਾਮਲੇ ਸਾਹਮਣੇ ਆਏ ਸਨ, ਜਦਕਿ 4 ਨਵੰਬਰ 2024 ਤੱਕ 616 ਮਾਮਲੇ ਸਾਹਮਣੇ ਆਏ ਸਨ। ਇਸ ਸਾਲ 4 ਨਵੰਬਰ 2025 ਤੱਕ ਸਿਰਫ਼ 249 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ। ਇਸ ਸਾਲ ਗੁਰਪ੍ਰੀਤ ਵਰਗੇ ਕਿਸਾਨਾਂ ਦੀ ਜਾਗਰੂਕਤਾ ਅਤੇ ਸਖ਼ਤ ਮਿਹਨਤ ਕਾਰਨ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਪਰ ਅਜਿਹਾ ਲੱਗਦਾ ਹੈ ਕਿ ਕੁਦਰਤ ਨੂੰ ਵੀ ਕੁਝ ਹੋਰ ਹੀ ਮਨਜ਼ੂਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
