ਪੁਰਾਣਾ ਸ਼ਾਲਾ ਵਿਖੇ ਬਿਜਲੀ ਘਰ ’ਚ ਰੁੱਖਾਂ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

Thursday, Dec 12, 2024 - 04:31 PM (IST)

ਗੁਰਦਾਸਪੁਰ (ਹਰਮਨ)- ਬੀਤੇ ਦਿਨ ਦੁਪਹਿਰ ਪੁਰਾਣਾ ਸ਼ਾਲਾ ਸਥਿਤ ਬਿਜਲੀ ਘਰ ’ਚ ਰੁੱਖਾਂ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਦੇ ਭਾਂਬੜ ਮੱਚਣ ਦੇ ਬਾਅਦ ਬਿਜਲੀ ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸਦੇ ਕੁਝ ਹੀ ਦੇਰ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ

ਜਾਣਕਾਰੀ ਅਨੁਸਾਰ ਪਾਵਰਕਾਮ ਦੇ ਕੰਪਲੈਕਸ ’ਚ ਵੱਡੀ ਗਿਣਤੀ ਵਿਚ ਮੌਜੂਦ ਬੂਟਿਆਂ ਅਤੇ ਜੜੀ ਬੂਟੀ ਨੂੰ ਅਚਾਨਕ ਅੱਗ ਲੱਗ ਗਈ। ਇਹ ਅੱਗ ਕੁਝ ਹੀ ਮਿੰਟਾਂ ਵਿਚ ਭਿਆਨਕ ਰੂਪ ਧਾਰਨ ਕਰ ਗਈ। ਇਸ ਦੌਰਾਨ ਘਬਰਾਏ ਹੋਏ ਲੋਕਾਂ ਅਤੇ ਬਿਜਲੀ ਮੁਲਾਜ਼ਮਾਂ ਨੇ ਖੁਦ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਕੁਝ ਦੇਰ ਬਾਅਦ ਗੁਰਦਾਸਪੁਰ ਤੋਂ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਨੇ ਇਸ ਅੱਗ ਨੂੰ ਬੁਝਾ ਦਿੱਤਾ। ਜੇਕਰ ਅੱਗ ਸਹੀ ਸਮੇਂ ’ਤੇ ਨਾ ਬੁਝਦੀ ਤਾਂ ਇਥੇ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News