ਆਰਮੀ ਏਰੀਏ ਨੇੜੇ ਖਾਲੀ ਪਈ ਜਗ੍ਹਾ ’ਚ ਅਚਾਨਕ ਲੱਗੀ ਅੱਗ
Tuesday, Apr 29, 2025 - 04:42 PM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ ਦੇ ਕਾਲਜ ਰੋਡ ਸਥਿਤ ਆਰਮੀ ਕੰਟੀਨ ਨੇੜੇ ਰਾਮ ਲੀਲਾ ਗਰਾਉਂਡ ਵਿਚ ਅੱਜ ਅਚਾਨਕ ਅੱਗ ਲੱਗ ਜਾਣ ਕਾਰਨ ਨੇੜੇ ਰਹਿੰਦੇ ਲੋਕਾਂ ਵਿਚ ਅਫੜਾ ਦਫੜੀ ਮਚ ਗਈ, ਜਿਸ ਤੋਂ ਬਾਅਦ ਗਨੀਮਤ ਇਹ ਰਹੀ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਇਸ ਕਾਰਨ ਅੱਗ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਕਰ ਸਕੀ ਪਰ ਇਸ ਅੱਗ ਨਾਲ ਵੱਡੇ ਰਕਬੇ ਵਿਚ ਬਨਸਪਤੀ ਸੜ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਆਰਮੀ ਕੰਟੀਨ ਦੇ ਪਿਛਲੇ ਪਾਸੇ ਕਾਫੀ ਜਗ੍ਹਾ ਖਾਲੀ ਹੈ ਜਿਥੇ ਬਹੁਤ ਘਾਹ ਬੂਟੀ ਅਤੇ ਪੌਦਿਆਂ ਦੀ ਭਰਮਾਰ ਹੈ। ਉਨ੍ਹਾਂ ਦੱਸਿਆ ਕਿ ਅੱਜ ਅਚਾਨਕ ਇਥੇ ਅੱਗ ਲੱਗਣ ਕਾਰਨ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਜਿਸ ਦੇ ਬਾਅਦ 2 ਗੱਡੀਆਂ ਨੇ ਪਹੁੰਚ ਕੇ ਅੱਗ ਨੂੰ ਦੋਵਾਂ ਪਾਸਿਓਂ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਥੇ ਅਕਸਰ ਨਸ਼ੇੜੇ ਅਤੇ ਵਿਹਲੇ ਨੌਜਵਾਨ ਆਉਂਦੇ ਜਾਂਦੇ ਰਹਿੰਦੇ ਹਨ, ਜਿਸ ਕਾਰਨ ਹੋ ਸਕਦਾ ਹੈ ਕਿ ਅਜਿਹੇ ਕਿਸੇ ਨਸ਼ੇੜੀ ਵੱਲੋਂ ਹੀ ਕੋਈ ਸ਼ਰਾਰਤ ਕੀਤੀ ਗਈ ਹੋਵੇ।
ਇਹ ਵੀ ਪੜ੍ਹੋ- ਸਰਕਾਰ ਦੇ ਸਪੱਸ਼ਟੀਕਰਨ ਤੋਂ ਬਾਅਦ ਪਾਕਿਸਤਾਨੀ ਦੁਲਹਨਾਂ ਨੂੰ ਮਿਲੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8