ਘਰ ''ਚ ਲੱਗੀ ਅਚਾਨਕ ਅੱਗ ਕਾਰਨ ਫਟਿਆ ਸਿਲੰਡਰ, ਸਾਰਾ ਸਾਮਾਨ ਹੋਇਆ ਸੜ ਕੇ ਸੁਆਹ
Saturday, Mar 02, 2024 - 09:11 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਿਖੇ ਆਦਰਸ਼ ਕਾਲੋਨੀ 'ਚ ਸਥਿਤ ਇੱਕ ਘਰ 'ਚ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਘਰ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ ਹੈ।
ਇਹ ਵੀ ਪੜ੍ਹੋ- ਹਸਪਤਾਲਾਂ 'ਚ ਡਾਕਟਰਾਂ ਦੀ ਲੁੱਟ ਬਾਰੇ 'ਜਗਬਾਣੀ' ਵੱਲੋਂ ਪੁੱਛੇ ਗਏ ਸਵਾਲ 'ਤੇ ਦੇਖੋ ਕੀ ਬੋਲੇ CM ਮਾਨ
ਅੱਗ ਲੱਗਣ ਕਾਰਨ ਘਰ ਵਿਚ ਪਿਆ ਇੱਕ ਗੈਸ ਸਿਲੰਡਰ ਵੀ ਫਟ ਗਿਆ, ਜਿਸ ਕਾਰਨ ਵੱਡਾ ਧਮਾਕਾ ਹੋਇਆ, ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਨੇ ਕਿ ਘਰ 'ਚ ਅੱਗ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ- ਗਰੀਬ ਮਾਪੇ IELTS ਕਰਵਾ ਕੇ ਨਹੀਂ ਭੇਜ ਸਕੇ ਵਿਦੇਸ਼ ਤਾਂ ਧੀ ਹੋਈ ਦਿਮਾਗੀ ਤੌਰ 'ਤੇ ਪ੍ਰੇਸ਼ਾਨ, ਚੁੱਕ ਲਿਆ ਖ਼ੌਫ਼ਨਾਕ ਕਦਮ
ਅੱਗ ਲੱਗਣ ਕਾਰਨ ਇਲਾਕੇ 'ਚ ਧੂੰਆ ਫੈਲ ਗਿਆ, ਜਿਸ ਕਾਰਨ ਫਾਇਰ ਬ੍ਰਿਗੇਡ ਦੀ ਟੀਮ ਨੂੰ ਬੁਲਾਉਣਾ ਪਿਆ ਤੇ ਬੜੀ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ ਗਿਆ। ਪਰ ਇੰਨੀ ਦੇਰ 'ਚ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e