ਗੁਰਦਾਸਪੁਰ ਦੇ ਪਿੰਡ ਧੂਤ ’ਚ ਕਿਸਾਨ ਦੀ ਹਵੇਲੀ ਨੂੰ ਲੱਗੀ ਅੱਗ, ਤੂੜੀ ਤੇ ਸਾਮਾਨ ਸੜ ਕੇ ਸੁਆਹ

Thursday, May 07, 2026 - 04:27 PM (IST)

ਗੁਰਦਾਸਪੁਰ ਦੇ ਪਿੰਡ ਧੂਤ ’ਚ ਕਿਸਾਨ ਦੀ ਹਵੇਲੀ ਨੂੰ ਲੱਗੀ ਅੱਗ, ਤੂੜੀ ਤੇ ਸਾਮਾਨ ਸੜ ਕੇ ਸੁਆਹ

ਦੀਨਾਨਗਰ, (ਹਰਜਿੰਦਰ ਸਿੰਘ ਗੋਰਾਇਆ)– ਗੁਰਦਾਸਪੁਰ ਦੇ ਨੇੜਲੇ ਪਿੰਡ ਧੂਤ ਵਿਖੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਕਿਸਾਨ ਦੀ ਹਵੇਲੀ ਵਿੱਚ ਬਣੇ ਤੂੜੀ ਵਾਲੇ ਕਮਰੇ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਮਰੇ ਵਿੱਚ ਪਈ ਤੂੜੀ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਕਿਸਾਨ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਜਾਣਕਾਰੀ ਅਨੁਸਾਰ, ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਕਮਰੇ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਤੁਰੰਤ ਭਾਜੜਾਂ ਪੈ ਗਈਆਂ। ਇਸ ਤੋਂ ਬਾਅਦ ਪਿੰਡ ਵਾਸੀ ਮੌਕੇ ’ਤੇ ਇਕੱਠੇ ਹੋ ਗਏ ਅਤੇ ਆਪਣੇ ਪੱਧਰ ’ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ, ਜਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਮੁੱਢਲੀ ਜਾਂਚ ਦੌਰਾਨ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਪਸ਼ੂ ਜਾਂ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News