ਖੇਤਾਂ ’ਚ ਲੱਗੀ ਅੱਗ ਨੇ 88 ਫਲਦਾਰ ਬੂਟੇ ਕੀਤੇ ਤਬਾਹ, ਠੇਕੇਦਾਰ ਵੱਲੋਂ ਕਾਰਵਾਈ ਦੀ ਮੰਗ
Saturday, May 09, 2026 - 03:12 PM (IST)
ਗੁਰਦਾਸਪੁਰ (ਗੁਰਪ੍ਰੀਤ) : ਸਰਕਾਰ ਦੀ ਪਾਬੰਦੀ ਦੇ ਬਾਵਜੂਦ ਕਿਸਾਨ ਖੇਤਾਂ ਵਿੱਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਾਜ ਨਹੀਂ ਆ ਰਹੇ। ਇਸ ਕਾਰਨ ਜਿੱਥੇ ਸੜਕ ਕਿਨਾਰੇ ਲੱਗੇ ਦਰੱਖਤਾਂ ਅਤੇ ਪੌਦਿਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਸਥਾਨਕ ਕਲਾਨੌਰ ਰੋਡ ’ਤੇ ਸਥਿਤ ਪਿੰਡ ਸਲੀਮਪੁਰ ਅਰਾਈਆਂ ਵਿੱਚ ਸਾਹਮਣੇ ਆਇਆ ਹੈ, ਜਿੱਥੇ ਖੇਤਾਂ ਵਿੱਚ ਲਗਾਈ ਗਈ ਨਾੜ ਦੀ ਅੱਗ ਨੇ ਨੇੜਲੇ ਇੱਕ ਬਾਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ 88 ਫਲਦਾਰ ਬੂਟੇ ਤਬਾਹ ਕਰ ਦਿੱਤੇ।
ਇਹ ਵੀ ਪੜ੍ਹੋ- ਪੰਜਾਬ 'ਚ ਪ੍ਰੀਪੇਡ ਮੀਟਰਾਂ ਨੇ ਖੜ੍ਹਾ ਕੀਤਾ ਵੱਡਾ ਸੰਕਟ, ਕਈ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੀ ਬਿਜਲੀ ਹੋਈ ਬੰਦ
ਇਨ੍ਹਾਂ ਬੂਟਿਆਂ ਵਿੱਚ ਲੀਚੀ ਅਤੇ ਆੜੂ ਦੇ ਬੂਟੇ ਵੀ ਸ਼ਾਮਲ ਸਨ, ਜਿਨ੍ਹਾਂ ’ਤੇ ਫਲ ਵੀ ਲੱਗ ਚੁੱਕੇ ਸਨ। ਇਸ ਤੋਂ ਇਲਾਵਾ ਨਿੰਬੂ ਅਤੇ ਜਾਮੁਨ ਦੇ ਬੂਟਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।ਬਾਗ ਦੇ ਠੇਕੇਦਾਰ ਸਲੀਮ ਨੇ ਦੱਸਿਆ ਕਿ ਨੇੜਲੇ ਖੇਤ ਦੇ ਮਾਲਕ ਵੱਲੋਂ ਫਸਲ ਵੱਢਣ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਸੀ। ਹਵਾ ਦੇ ਰੁੱਖ ਕਾਰਨ ਇਹ ਅੱਗ ਫੈਲਦੀ ਹੋਈ ਉਨ੍ਹਾਂ ਦੇ ਬਾਗ ਤੱਕ ਪਹੁੰਚ ਗਈ ਅਤੇ ਦੇਖਦੇ ਹੀ ਦੇਖਦੇ 88 ਫਲਦਾਰ ਬੂਟੇ ਅੱਗ ਦੀ ਲਪੇਟ ਵਿੱਚ ਆ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਇਸ ਘਟਨਾ ਕਾਰਨ ਉਸਦਾ ਕਰੀਬ ਡੇਢ ਤੋਂ ਦੋ ਲੱਖ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਉਸਨੇ ਸ਼ੱਕ ਜਤਾਇਆ ਕਿ ਇਹ ਕਿਸੇ ਸਾਜ਼ਿਸ਼ ਦਾ ਹਿੱਸਾ ਵੀ ਹੋ ਸਕਦਾ ਹੈ। ਇਸ ਸਬੰਧੀ ਉਸ ਵੱਲੋਂ ਥਾਣਾ ਸਦਰ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ। ਠੇਕੇਦਾਰ ਨੇ ਮੰਗ ਕੀਤੀ ਹੈ ਕਿ ਉਸਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
