ਗੁਰਦਾਸਪੁਰ ਚ ਸਪੇਅਰ ਪਾਰਟਸ ਦੀ ਦੁਕਾਨ ''ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Friday, Jun 07, 2024 - 11:33 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਤੋ ਪਠਾਨਕੋਟ ਜੀ.ਟੀ. ਰੋਡ 'ਤੇ ਸਥਿਤ ਇਕ ਸਪੇਅਰ ਪਾਰਟਸ ਦੀ ਤਿੰਨ ਮੰਜ਼ਿਲਾ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਕੁਲਦੀਪ ਰਾਜ ਉਰਫ਼ ਮੋਨੂੰ ਪੁੱਤਰ ਅਮਰ ਸਿੰਘ ਵਾਸੀ ਧਮਰਾਈ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਕਿਸੇ ਨੇ ਫ਼ੋਨ 'ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦੀ ਉਪਰਲੀ ਮੰਜ਼ਿਲ ਨੂੰ ਅੱਗ ਲੱਗ ਗਈ ਹੈ ਅਤੇ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਦੁਕਾਨ 'ਤੇ ਪਹੁੰਚਿਆ ਤਾਂ ਅੱਗ ਨੇ ਦੁਕਾਨ ਦੀਆਂ ਉਪਰਲੀਆਂ ਦੋ ਮੰਜ਼ਿਲਾਂ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲੈ ਲਿਆ।
ਇਹ ਵੀ ਪੜ੍ਹੋ- ਕੰਗਨਾ ਰਣੌਤ 'ਥੱਪੜ' ਮਾਮਲੇ 'ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਪਹੁੰਚ ਕੇ ਤਿੰਨ ਘੰਟੇ ਦੀ ਜਹਿਦੋ ਜ਼ਹਿਰ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਅਤੇ ਬਾਕੀ ਦੁਕਾਨਾਂ ਨੂੰ ਅੱਗ ਦੀ ਲਪੇਟ 'ਚ ਆਉਣ ਤੋਂ ਬਚਾ ਲਿਆ।
ਕੁਲਦੀਪ ਰਾਜ ਨੇ ਦੱਸਿਆ ਕਿ ਦੁਕਾਨ ਦੀਆਂ ਉਪਰਲੀਆਂ ਦੋ ਮੰਜ਼ਿਲਾਂ 'ਚ ਪਿਆ ਸਪੇਅਰ ਪਾਰਟਸ, ਟਾਇਰ, ਅਤੇ ਹੋਰ ਸਾਰਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਨੂੰ ਅੱਗ ਕਿਵੇਂ ਲੱਗੀ ਇਹ ਪਤਾ ਨਹੀਂ ਲੱਗ ਸਕਿਆ ਹੈ। ਅੱਗ ਕਾਰਨ 10 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਆਖ਼ਿਰ ਕੌਣ ਹੈ CISF ਵਾਲੀ ਕੁਲਵਿੰਦਰ ਕੌਰ, ਜਿਸ ਨੇ ਕੰਗਨਾ ਰਣੌਤ ਦੇ ਜੜ ਦਿੱਤਾ 'ਥੱਪੜ' ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e