ਗੁੱਜਰਾਂ ਦੇ ਡੇਰੇ ''ਤੇ ਇਕੱਠੀ ਪਰਾਲੀ ਦੇ ਢੇਰ ਨੂੰ ਲੱਗ ਗਈ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Saturday, Dec 07, 2024 - 11:17 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੌਰਾਇਆ)- ਪੁਲਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਮਿਆਣੀ ਝਮੇਲਾ ਵਿਖੇ ਅਚਾਨਕ ਗੁੱਜਰਾਂ ਦੀ ਪਰਾਲੀ ਢੇਰ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਅਲੀ ਹਸਨ ਪੁੱਤਰ ਹਸਮਦੀਨ ਨੇ ਦੱਸਿਆ ਕਿ ਅਸੀਂ ਕਰੀਬ 70 ਏਕੜ ਝੋਨੇ ਦੀ ਪਰਾਲੀ ਇਕੱਠੀ ਕਰ ਕੇ ਆਪਣੇ ਡੇਰੇ ਨੇੜੇ ਹੀ ਧੜ ਲਗਾਈ ਹੋਏ ਸੀ, ਪਰ ਅਚਾਨਕ ਅੱਗ ਲੱਗਣ ਕਾਰਨ ਸਾਰੀ ਪਰਾਲੀ ਸੜ ਕੇ ਸੁਆਹ ਹੋਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਿਆਹ ਅਜਿਹਾ ਵੀ ; ਜਦੋਂ 'ਲਾੜੀ' ਲੱਭਦੇ-ਲੱਭਦੇ ਥਾਣੇ ਪੁੱਜ ਗਈ ਬਰਾਤ...
ਉਨਾਂ ਕਿਹਾ ਇਹ ਅੱਗ ਇੰਨੀ ਭਿਆਨਕ ਸੀ ਪੂਰੇ ਇਲਾਕੇ ਦੇ ਲੋਕਾਂ ਅਤੇ ਫਾਈਰ ਬ੍ਰਿਗੇਡ ਨੇ ਆ ਕੇ ਬੜੀ ਜੱਦੋ-ਜਹਿਦ ਕਰ ਕੇ ਇਸ 'ਤੇ ਕਾਬੂ ਪਾਇਆ। ਜੇਕਰ ਇਸ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਜਾਨ-ਮਾਲ ਦਾ ਵੀ ਨੁਕਸਾਨ ਹੋ ਸਕਦਾ ਸੀ। ਇਸ ਮੌਕੇ ਪੀੜਤ ਗੁੱਜਰ ਪਰਿਵਾਰ ਨੇ ਦੱਸਿਆ ਕਿ ਸਾਡਾ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ, ਪਰ ਹਾਲੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ- ਪਹਿਲਾਂ DJ 'ਤੇ ਇਕੱਠਿਆਂ ਪਾਇਆ ਭੰਗੜਾ, ਫ਼ਿਰ ਪਿਓ-ਪੁੱਤ ਨੇ ਕਰ'ਤਾ ਨੌਜਵਾਨ ਦਾ ਕਤਲ
ਉਧਰ ਇਸ ਘਟਨਾ ਦਾ ਪਤਾ ਚੱਲਦੇ ਹੀ 'ਆਮ ਆਦਮੀ ਪਾਰਟੀ' ਦੇ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਗੁੱਜਰ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਤੁਹਾਡਾ ਜੋ ਨੁਕਸਾਨ ਹੋਇਆ ਹੈ, ਇਸ ਸਬੰਧੀ ਜਲਦ ਪ੍ਰਸ਼ਾਸਨ ਦੇ ਧਿਆਨ ਵਿਚ ਸਾਰਾ ਮਾਮਲਾ ਲਿਆ ਕੇ ਤੁਹਾਡੀ ਮਦਦ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਪਾਰਟੀ ਦੇ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦੀ ਨਵੀਂ ਚੁਣੀ ਪੰਚਾਇਤ ਨੇ ਚੁੱਕਿਆ ਨਿਵੇਕਲਾ ਕਦਮ ; ਬਾਕੀ ਪਿੰਡਾਂ ਲਈ ਵੀ ਪੇਸ਼ ਕੀਤੀ ਮਿਸਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e