''ਵਾਈਲਡ ਲਾਈਫ ਸੈਂਚੁਰੀ'' ''ਚ ਲੱਗੀ ਅੱਗ ਨੂੰ ਮੰਤਰੀ ਕਟਾਰੂਚੱਕ ਨੇ ਦੱਸਿਆ ਮੰਦਭਾਗਾ, ਜਾਂਚ ਦੇ ਦਿੱਤੇ ਨਿਰਦੇਸ਼
Tuesday, Jun 18, 2024 - 10:31 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ 'ਚ ਪਿੰਡ ਕਥਲੌਰ ਵਿਖੇ ਵਾਇਲਡ ਲਾਈਫ ਸੈਂਚੁਰੀ ਵਿੱਚ ਅਚਾਨਕ ਅੱਗ ਲੱਗ ਜਾਣ ਦੀ ਘਟਨਾ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੱਲਬਾਤ ਦੌਰਾਨ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਅੱਗ ਲੱਗਣ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ’ਚ ਬਿਜਲੀ ਸਪਲਾਈ ਕਿਸੇ ਵੀ ਸਮੇਂ ਹੋ ਸਕਦੀ ਹੈ ਫੇਲ੍ਹ ! ਇੰਜੀਨੀਅਰਜ਼ ਐਸੋਸੀਏਸ਼ਨ ਨੇ CM ਨੂੰ ਲਿਖੀ ਚਿੱਠੀ
ਉਨ੍ਹਾਂ ਇਹ ਵੀ ਕਿਹਾ ਕਿ ਜੋ ਇਸ ਜਾਂਚ 'ਚ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਅੱਗ ਕਾਰਨ ਕਈ ਬੇਜ਼ੁਬਾਨ ਜੀਵ-ਜੰਤੂਆਂ ਦੀਆਂ ਜਾਨਾਂ ਗਈਆਂ ਹਨ, ਉੱਥੇ ਹੀ ਵਾਤਾਵਰਨ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਸਾਰੀ ਘਟਨਾ ਨੇ ਬਹੁਤ ਮੰਦਭਾਗੀ ਦੱਸਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e