ਪਰਾਲੀ ਨੂੰ ਅੱਗ ਲਾਏ ਜਾਣ ’ਤੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ’ਚ ਕੀਤੀ ਜਾਵੇਗੀ ‘ਰੈੱਡ ਐਂਟਰੀ’

10/06/2022 5:17:35 PM

ਗੁਰਦਾਸਪੁਰ (ਵਿਨੋਦ) - ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਖੇਤ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ, ਉੱਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ, ਜੋ ਮਨੁੱਖਾਂ ਸਮੇਤ ਜੀਵ-ਜੰਤੂਆਂ ਲਈ ਘਾਤਕ ਹੈ। ਇਸ ਗਲ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ : ਪ੍ਰਤਾਪ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕਿਹਾ-ਅੰਨ੍ਹੇਵਾਹ ਨਾ ਲੱਗੋ ਕੇਜਰੀਵਾਲ ਦੇ ਪਿੱਛੇ

ਮੁੱਖ ਖੇਤੀਬਾੜੀ ਅਧਿਕਾਰੀ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਦੇ ਤਕਨੀਕੀ ਹੱਲ ਵੀ ਦੱਸੇ ਜਾ ਰਹੇ ਹਨ। ਇਸ ਦੇ ਬਾਵਜੂਦ ਜੇਕਰ ਕਿਸੇ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੀਆਂ ਹਦਾਇਤਾਂ ਤਹਿਤ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ : ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਮੁੱਖ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਮਾਲ ਵਿਭਾਗ ਵੱਲੋਂ ‘ਰੈੱਡ ਐਂਟਰੀ’ ਕੀਤੀ ਜਾਵੇਗੀ, ਜੋ ਉਨ੍ਹਾਂ ਲਈ ਮੁਸ਼ਕਲ ਖੜੀ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬਟਾਲਾ ਨੇੜਲੇ ਪਿੰਡ ਹਸਨਪੁਰ ਦੇ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਾਈ ਸੀ, ਜਿਸ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕਰ ਦਿੱਤੀ ਗਈ ਹੈ। ਮੁੱਖ ਖੇਤੀਬਾੜੀ ਅਧਿਕਾਰੀ ਗੁਰਦਾਸਪੁਰ ਡਾ. ਕੰਵਲਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਪਰਾਲੀ ਦੀ ਸੰਭਾਲ ਜਾਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਅਗਲੀਆਂ ਫ਼ਸਲਾਂ ਬੀਜਣ ਸਬੰਧੀ ਕਿਸਾਨਾਂ ਨੇ ਕੋਈ ਜਾਣਕਾਰੀ ਲੈਣੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ


rajwinder kaur

Content Editor

Related News